ਕਸੂਤੇ ਫਸੇ ਕਾਂਗਰਸੀ MLA ਤੇ ਮੰਤਰੀ

1278

ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੇ ‘ਮਿਸ਼ਨ 13’ ਨੇ ਮੌਜੂਦਾ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਨੂੰ ਵੱਡੀ ਮੁਸੀਬਤ ਵਿੱਚ ਪਾ ਦਿੱਤਾ ਹੈ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ ਨੂੰ ਖੁੱਲ੍ਹੀ ਚਿਤਾਵਨੀ ਦਿੱਤੀ ਹੈ। ਕੈਪਟਨ ਨੇ ਇੱਕ ਬਿਆਨ ‘ਚ ਆਪਣੇ ਮੰਤਰੀਆਂ, ਨੇਤਾਵਾਂ ਅਤੇ ਵਿਧਾਇਕਾਂ ਨੂੰ ਕਿਹਾ ਹੈ ਕਿ ਉਹ ਪਾਰਟੀ ਨੂੰ ਆਪਣੇ-ਆਪਣੇ ਹਲਕੇ ‘ਚ ਜਿਤਾਉਣ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਉਨ੍ਹਾਂ ਨੂੰ ਕੈਬਨਿਟ ਤੋਂ ਹਟਾ ਦਿੱਤਾ ਜਾਵੇਗਾ। ਕੈਪਟਨ ਮੁਤਾਬਕ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ‘ਮਿਸ਼ਨ 13’ (ਪੰਜਾਬ ਦੀਆਂ ਸਾਰੀਆਂ 13 ਸੀਟਾਂ) ਨੂੰ ਹਾਸਲ ਕਰਨ ਦੀ ਗਤੀ ਨੂੰ ਵਧਾਉਣ ਲਈ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਲੀਡਰਸ਼ਿਪ ‘ਚ ਕਾਂਗਰਸ ਹਾਈਕਮਾਂਡ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਸਪਸ਼ਟ ਹੈ ਕਿ ਚੋਣਾਂ ‘ਚ ਕਾਰਗੁਜ਼ਾਰੀ ਦੇ ਆਧਾਰ ‘ਤੇ ਹੀ ਮੰਤਰੀਆਂ ਦਾ ਭਵਿੱਖ ਤੈਅ ਕੀਤਾ ਜਾਵੇਗਾ। ਉੱਥੇ ਹੀ ਵਿਧਾਇਕਾਂ ਨੂੰ ਮੁੱਖ ਮੰਤਰੀ ਨੇ ਕਿਹਾ ਹੈ ਕਿ ਜਿਨ੍ਹਾਂ ਦੇ ਹਲਕੇ ‘ਚ ਵੋਟਾਂ ਘੱਟ ਹੋਈਆਂ, ਉਨ੍ਹਾਂ ਨੂੰ ਅਗਲੀਆਂ ਚੋਣਾਂ ‘ਚ ਟਿਕਟ ਨਹੀਂ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਜੇਕਰ ਲੋਕ ਸਭਾ ਹਲਕਿਆਂ ਦੇ ਸਬੰਧਤ ਵਿਧਾਇਕ ਵੀ ਆਪਣੇ ਕਾਂਗਰਸੀ ਉਮੀਦਵਾਰ ਦੀ ਜਿੱਤ ਯਕੀਨੀ ਨਾ ਬਣਵਾ ਸਕੇ ਤਾਂ ਅਗਲੀ ਵਾਰ ਉਨ੍ਹਾਂ ਨੂੰ ਅਗਲੀ ਵਿਧਾਨ ਸਭਾ ਟਿਕਟ ਨਹੀਂ ਮਿਲੇਗੀ। ਲੋਕ ਸਭਾ ਚੋਣਾਂ ਮਗਰੋਂ ਮਿਲਣ ਵਾਲੀਆਂ ਚੇਅਰਮੈਨੀਆਂ ਨੂੰ ਵੀ ਇਸੇ ਅਧਾਰ ਤੇ ਵੰਡਿਆ ਜਾਵੇਗਾ।

Real Estate