ਆਪ ਦਾ ਬਾਗੀ MLA ਤੇ ਖਹਿਰਾ ਦਾ ਸਾਥੀ ਗਿਆ ਕਾਂਗਰਸ ‘ਚ

1033

ਆਮ ਆਦਮੀ ਪਾਰਟੀ ਦੇ ਬਾਗੀ ਤੇ ਮਾਨਸਾ ਤੋਂ ਵਿਧਾਇਕ ਅਤੇ ਖਹਿਰਾ ਧੜੇ ਲੀਡਰ ਨਾਜਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਅੱਜ ਦਿੱਲੀ ‘ਚ ਅਰਵਿੰਦ ਕੇਜਰੀਵਾਲ ਨੇ ‘ਆਪ’ ਦਾ ਲੋਕ ਸਭਾ ਚੋਣਾਂ ਲਈ ਮਨੋਰਥ ਪੱਤਰ ਜਾਰੀ ਕੀਤਾ ਤੇ ਕੁਝ ਹੀ ਸਮੇਂ ਬਾਅਦ ਉਨ੍ਹਾਂ ਆਪਣਾ ਇੱਕ ਹੋਰ ਵਿਧਾਇਕ ਵੀ ਗੁਆ ਦਿੱਤਾ। ਮਾਨਸ਼ਾਹੀਆ ਖਹਿਰਾ ਧੜੇ ਵਿੱਚੋਂ ਸਨ, ਪਰ ਉਹ ਪੀਡੀਏ ਨੂੰ ਸਮਰਥਨ ਨਾ ਦਿੰਦੇਂ ਹੋਏ ਅਚਾਨਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ । ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੇ 20 ਵਿੱਚੋਂ ਚਾਰ ਵਿਧਾਇਕ ਪਾਰਟੀ ਬਦਲ ਚੁੱਕੇ ਹਨ ਜਾਂ ਛੱਡ ਚੁੱਕੇ ਹਨ। ਹਰਵਿੰਦਰ ਸਿੰਘ ਫੂਲਕਾ, ਸੁਖਪਾਲ ਸਿੰਘ ਖਹਿਰਾ, ਮਾਸਟਰ ਬਲਦੇਵ ਸਿੰਘ ਤੇ ਹੁਣ ਨਾਜ਼ਰ ਸਿੰਘ ਮਾਨਸ਼ਾਹੀਆ ‘ਆਪ’ ਨੂੰ ਅਲਵਿਦਾ ਕਹਿ ਚੁੱਕੇ ਹਨ।

Real Estate