ਸਾਡੇ ਵਿਧਾਇਕਾਂ ਨੂੰ ਖਰੀਦ ਰਹੀ ਹੈ ਕਾਂਗਰਸ – ਭਗਵੰਤ ਮਾਨ

1128

ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਤੇ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਭਗਵੰਤ ਮਾਨ ਨੇ ਸਨਿੱਚਰਵਾਰ ਦੇਰ ਸ਼ਾਮੀਂ ਸੰਗਰੂਰ ’ਚ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ। ਭਗਵੰਤ ਨੇ ਕਿਹਾ ਕਿ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਪਾਰਟੀ ਵਿੱਚ ਜਾਣ ਤੋਂ ਬਾਅਦ ਕਾਂਗਰਸ ਨੇ ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ਤੱਕ ਪਹੁੰਚ ਕਰ ਕੇ ਉਸ ਨੂੰ ਧਨ ਦੀ ਪੇ਼ਸ਼ਕਸ਼ ਕੀਤੀ ਸੀ ‘ਪਰ ਵਿਧਾਇਕ ਨੇ ਮੈਨੂੰ ਸੁਚਿਤ ਕਰ ਦਿੱਤਾ । ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਸਰਕਾਰ ਉਨ੍ਹਾਂ ਦੇ ਵਿਧਾਇਕਾਂ ਨੂੰ ਪੇਸੈ ਨਾਲ ਖ਼ਰੀਦਣ ਦੇ ਜਤਨ ਕਰ ਰਹੀ ਹੈ। ਭਗਵੰਤ ਨੇ ਕਿਹਾ ਕਿ ਉਹ ਭਲਕੇ ਐਤਵਾਰ ਨੂੰ ਚੋਣ ਕਮਿਸ਼ਨ ਕੋਲ ਇਸ ਦੀ ਸ਼ਿਕਾਇਤ ਦਰਜ ਕਰਵਾਉਣਗੇ। ’ਭਗਵੰਤ ਨੇ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਸਾਰੇ ਮੋਰਚਿਆਂ ਉੱਤੇ ਫ਼ੇਲ੍ਹ ਹੋ ਚੁੱਕੀ ਹੈ ਤੇ ਲੋਕ ਇਸ ਦੀ ਕਾਰਗੁਜ਼ਾਰੀ ਉੱਤੇ ਸੁਆਲ ਉਠਾ ਰਹੇ ਹਨ; ਅਜਿਹੇ ਹਾਲਾਤ ਵਿੱਚ ਉਹ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖ਼ਰੀਦਣ ਦੇ ਜਤਨਾਂ ਵਿੱਚ ਹੈ ਤੇ ਇੰਝ ਧਨ ਤੇ ਬਾਹੂਬਲ ਦੇ ਦਮ ਉੱਤੇ ਚੋਣਾਂ ਜਿੱਤਣ ਦੇ ਜਤਨ ਚੱਲ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਐਤਵਾਰ ਨੂੰ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਉਣਗੇ ਤੇ ਕਾਂਗਰਸੀ ਲੀਡਰਸ਼ਿਪ ਵਿਰੁੱਧ ਕਾਰਵਾਈ ਲਈ ਆਖਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਵੇਲੇ ਜਮਹੂਰੀਅਤ ਦਾ ਘਾਣ ਕਰ ਰਹੀ ਹੈ ਤੇ ਅਜਿਹੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Real Estate