ਖਹਿਰਾ ਤੇ ਮਾਸਟਰ ਬਲਦੇਵ ਸਿੰਘ ਦੇ ਕਾਗਜ਼ ਰੱਦ ਹੋਣੋ ਬਚੇ

1232

ਲੋਕ ਸਭਾ ਹਲਕਾ ਬਠਿੰਡਾ ਤੋਂ ਕੁੱਲ 36 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 31 ਨਾਮਜ਼ਦਗੀ ਪੱਤਰ ਸਹੀ ਪਾਏ ਗਏ ਅਤੇ 06 ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ, ਆਮ ਆਦਮੀ ਪਾਰਟੀ ਦੀ ਬਲਜਿੰਦਰ ਕੌਰ, ਸੋਸ਼ਲਿਸਟ ਯੂਨਿਟੀ ਸੈਂਟਰ ਆਫ਼ ਇੰਡੀਆ (ਕਮਿਊਨਿਸਟ) ਦੇ ਸਵਰਨ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸੁਖਚੈਨ ਸਿੰਘ ਭਾਰਗਵ, ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸਿਮਰਨਜੀਤ ਸਿੰਘ ਮਾਨ) ਦੇ ਗੁਰਸੇਵਕ ਸਿੰਘ, ਪੰਜਾਬ ਲੇਬਰ ਪਾਰਟੀ ਦੇ ਗੁਰਮੀਤ ਸਿੰਘ , ਬਹੁਜਨ ਮੁਕਤੀ ਪਾਰਟੀ ਦੇ ਜਗਸੀਰ ਸਿੰਘ, ਸੋਸ਼ਲਿਸਟ ਪਾਰਟੀ (ਇੰਡੀਆ) ਦੇ ਬਲਜਿੰਦਰ ਕੁਮਾਰ, ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਿਸਟ-ਲੈਨਿਨਸਟ) (ਲਿਬਰੇਸ਼ਨ) ਦੇ ਭਗਵੰਤ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਭੁਪਿੰਦਰ ਸਿੰਘ, ਆਜ਼ਾਦ ਉਮੀਦਵਾਰ ਅਮਰੀਕ ਸਿੰਘ, ਆਜ਼ਾਦ ਉਮੀਦਵਾਰ ਸੰਦੀਪ ਕੁਮਾਰ, ਆਜ਼ਾਦ ਉਮੀਦਵਾਰ ਸੁਨੀਲ ਕੁਮਾਰ, ਆਜ਼ਾਦ ਉਮੀਦਵਾਰ ਸੁਰਜੀਤ ਸਿੰਘ, ਆਜ਼ਾਦ ਉਮੀਦਵਾਰ ਹਰਪਾਲ ਸਿੰਘ, ਆਜ਼ਾਦ ਉਮੀਦਵਾਰ ਕਰਤਾਰ ਸਿੰਘ, ਆਜ਼ਾਦ ਉਮੀਦਵਾਰ ਗੁਰਚਰਨ ਸਿੰਘ, ਆਜ਼ਾਦ ਉਮੀਦਵਾਰ ਗੁਰਮੇਲ ਸਿੰਘ, ਆਜ਼ਾਦ ਉਮੀਦਵਾਰ ਜਸਵੰਤ ਸਿੰਘ, ਆਜ਼ਾਦ ਉਮੀਦਵਾਰ ਤੇਜਾ ਸਿੰਘ, ਆਜ਼ਾਦ ਉਮੀਦਵਾਰ ਦੀਪਕ ਬਾਂਸਲ, ਆਜ਼ਾਦ ਉਮੀਦਵਾਰ ਨਾਹਰ ਸਿੰਘ, ਆਜ਼ਾਦ ਉਮੀਦਵਾਰ ਭੋਲਾ ਸਿੰਘ ਸਹੋਤਾ, ਆਜ਼ਾਦ ਉਮੀਦਵਾਰ ਮਨਜੀਤ ਕੌਰ, ਆਜ਼ਾਦ ਉਮੀਦਵਾਰ ਰਣਵੀਰ ਸਿੰਘ, ਆਜ਼ਾਦ ਉਮੀਦਵਾਰ ਰਾਕੇਸ਼ ਭਾਟਿਆ, ਆਜ਼ਾਦ ਉਮੀਦਵਾਰ ਲਖਬੀਰ ਸਿੰਘ ਅਤੇ ਆਜ਼ਾਦ ਉਮੀਦਵਾਰ ਵੀਰਪਾਲ ਕੌਰ ਸ਼ਾਮਲ ਹਨ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਅਮ੍ਰਿਤਾ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ, ਆਮ ਆਦਮੀ ਪਾਰਟੀ ਦੀ ਰਣਜੀਤ ਕੌਰ, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਅਤੇ ਆਜ਼ਾਦ ਉਮੀਦਵਾਰ ਸੁਖਰਾਜ ਸਿੰਘ ਨੱਤ ਸ਼ਾਮਲ ਹਨ। ਇਸੇ ਤਰ੍ਹਾਂ ਫਰੀਦਕੋਟ ਤੋਂ ਕੁਲ 28 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 22 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ 04 ਰੱਦ ਕਰ ਦਿੱਤੇ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਉਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਸਾਧੂ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ, ਨੈਸ਼ਨੇਲਿਸਟ ਕਾਂਗਰਸ ਪਾਰਟੀ ਦੇ ਦਲਜੀਤ ਸਿੰਘ, ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ, ਭਾਰਤੀ ਜਨਰਾਜ ਪਾਰਟੀ ਦੇ ਓਮ ਪ੍ਰਕਾਸ਼, ਇੰਡੀਅਨ ਡੈਮੋਕਰੈਟਿਕ ਰਿਪਬਲਿਕਨ ਪਾਰਟੀ ਦੇ ਅਜੈ ਕੁਮਾਰ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕਰੈਟਿਕ) ਦੀ ਅਮਨਦੀਪ ਕੌਰ, ਆਪਣਾ ਸਮਾਜ ਪਾਰਟੀ ਦੇ ਡਾ। ਸਵਰਣ ਸਿੰਘ ਅਤੇ ਸਮੀਕਸ਼ਾ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸੁਖਦੇਵ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਚੰਨਨ ਸਿੰਘ, ਭਾਰਤ ਪ੍ਰਭਾਤ ਪਾਰਟੀ ਦੇ ਪਰਮਿੰਦਰ ਸਿੰਘ, ਪੰਜਾਬ ਏਕਤਾ ਪਾਰਟੀ ਦੇ ਮਾਸਟਰ ਬਲਦੇਵ ਸਿੰਘ, ਭਾਰਤੀਯਾ ਲੋਕ ਸੇਵਾ ਦਲ ਦੇ ਭੋਲਾ ਸਿੰਘ, ਰਾਸ਼ਟਰੀਆ ਜਨਸ਼ਕਤੀ ਪਾਰਟੀ (ਸੈਕੂਲਰ) ਦੀ ਰਜਿੰਦਰ ਕੌਰ ਸਫਰੀ, ਸਮਾਜ ਅਧਿਕਾਰ ਕਲਿਆਣ ਪਾਰਟੀ ਦੀ ਵੀਰਪਾਲ ਕੌਰ, ਆਜ਼ਾਦ ਉਮੀਦਵਾਰ ਜਸਵਿੰਦਰ ਸਿੰਘ, ਆਜ਼ਾਦ ਉਮੀਦਵਾਰ ਜਗਮੀਤ ਸਿੰਘ, ਆਜ਼ਾਦ ਉਮੀਦਵਾਰ ਬੰਤ ਸਿੰਘ ਸ਼ੇਖੋਂ ਅਤੇ ਆਜ਼ਾਦ ਉਮੀਦਵਾਰ ਬਾਦਲ ਸਿੰਘ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ। ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੀ ਉਮੀਦਵਾਰ ਜਾਵੇਦ ਅਖ਼ਤਰ, ਸ਼੍ਰੋਮਣੀ ਅਕਾਲੀ ਦਲ ਦੇ ਗੁਰਿੰਦਰ ਪਾਲ ਸਿੰਘ ਰਣੀਕੇ, ਆਮ ਆਦਮੀ ਪਾਰਟੀ ਦੇ ਰਾਜਪਾਲ ਸਿੰਘ ਅਤੇ ਆਜ਼ਾਦ ਉਮੀਦਵਾਰ ਜਗਮੀਤ ਸਿੰਘ ਸ਼ਾਮਲ ਹਨ।
ਇਸ ਤੋਂ ਪਹਿਲਾਂ ਜਲੰਧਰ ਦੇ ਵਸਨੀਕ ਸਿਮਰਨਜੀਤ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਕਿਹਾ ਹੈ ਕਿ ਸੁਖਪਾਲ ਖਹਿਰਾ ਤੇ ਮਾਸਟਰ ਬਲਦੇਵ ‘ਆਪ’ ਦੇ ਵਿਧਾਇਕ ਹੋਣ ਕਰਕੇ ਪੰਜਾਬ ਏਕਤਾ ਪਾਰਟੀ ਵੱਲੋਂ ਲੋਕ ਸਭਾ ਦੀ ਚੋਣ ਨਹੀਂ ਲੜ ਸਕਦੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਦੋਹਾਂ ਵਿਰੁੱਧ ਦਲਬਦਲੀ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ। ਆਪਣੀ ਸ਼ਿਕਾਇਤ ਵਿਚ ਉਨ੍ਹਾਂ ਕਿਹਾ ਹੈ ਕਿ ਭਾਵੇਂ ਸ੍ਰੀ ਖਹਿਰਾ ਨੇ ਕੁਝ ਦਿਨ ਪਹਿਲਾਂ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਉਹ ਨਿਰਧਾਰਤ ਇਬਾਰਤ ਤਹਿਤ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਦਾ ਅਸਤੀਫ਼ਾ ਅਜੇ ਸਪੀਕਰ ਨੇ ਮਨਜ਼ੂਰ ਕੀਤਾ ਹੈ।

Real Estate