ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਪੰਜਾਬ ਜਮਹੂਰੀ ਗਠਜੋੜ (PDA) ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ ਫੇਸਬੁੱਕ ਮਸੈਂਜਰ ‘ਤੇ ਗੈਂਗਸਟਰ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸੰਬੰਧੀ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਪੁਲਿਸ ਕੋਲ ਸ਼ਿਕਾਇਤ ਕਰਕੇ ਬੈਂਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਨ-ਮਾਲ ਦੀ ਰਾਖੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਦਾ ਕੋਈ ਨੁਕਸਾਨ ਹੋਇਆ ਤਾਂ ਇਸ ਲਈ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹੋਣਗੇ। ਦੂਜੇ ਪਾਸੇ ਪੀਡੀਏ ਦੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ‘ਚ ਸ਼ਹਿਰ ਖਮਾਣੋਂ ਵਿਖੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਬੋਲਦਿਆਂ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦਾ ਗ੍ਰਹਿ ਵਿਭਾਗ ਚਾਰ ਦਿਨ ਲਈ ਉਨ੍ਹਾਂ ਨੂੰ ਠੇਕੇ ‘ਤੇ ਸੌਂਪ ਦੇਣ, ਉਹ ਸੂਬੇ ਨੂੰ ਨਸ਼ਾ ਮੁਕਤ ਕਰ ਦੇਣਗੇ। ਬੈਂਸ ਨੇ ਕਿਹਾ ਕਿ ਜੇਕਰ ਉਹ ਅਜਿਹਾ ਨਾ ਕਰ ਸਕੇ ਤਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਉਨ੍ਹਾਂ ਜਾਨੋਂ ਮਾਰਨ ਦੀ ਧਮਕੀ ਮਿਲਣ ਦੇ ਸਵਾਲ ‘ਤੇ ਬੈਂਸ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਬਾਰੇ ਵਿਚਾਰ ਕਰਨਾ ਪੰਜਾਬ ਸਰਕਾਰ ਦਾ ਕੰਮ ਹੈ।
ਗੈਂਗਸਟਰ ਦੀ ਧਮਕੀ ਮਗਰੋਂ ਪੁਲਿਸ ਕੋਲ ਪਹੁੰਚੇ ਬਲਵਿੰਦਰ ਬੈਂਸ , ਛੋਟੇ ਬੈਂਸ ਨੇ ਚਾਰ ਦਿਨ ਲਈ ਮੰਗਿਆ ਗ੍ਰਹਿ ਵਿਭਾਗ
Real Estate