ਵੋਟਾਂ ਤੋਂ 10 ਦਿਨ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ

1264

ਪੰਜਾਬ ਵਿੱਚ ਲੋਕ ਸਭਾ ਚੋਣਾਂ 19 ਮਈ ਨੂੰ ਹੋਣ ਜਾ ਰਹੀਆ ਹਨ । ਵੋਟਾਂ ਤੋਂ ਠੀਕ 10 ਦਿਨ ਪਹਿਲਾਂ ਅੱਜ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੀ ਪਾਰਟੀ ਦਾ ਮਨੋਰਥ ਪੱਤਰ ਜਾਰੀ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਵੱਲੋਂ ਇਹ ਰਿਲੀਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਦੋਵੇਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਅਜੇ ਤੱਕ ਆਪਣੇ ਚੋਣ ਮਨੋਰਥ ਪੱਤਰ ਜਾਰੀ ਨਹੀਂ ਕੀਤੇ ਗਏ। ਆਗਾਮੀ ਚੋਣਾਂ ਨੂੰ ਲੈ ਕੇ ਆਪਣਾ ਗਿਆਰਾਂ ਨੁਕਾਤੀ ਮੈਨੀਫੈਸਟੋ ‘ਚ ਕਈ ਤਰ੍ਹਾਂ ਦੇ ਵਾਅਦੇ ਕੀਤੇ ਗਏ ਹਨ ਜਿਨ੍ਹਾਂ ‘ਚ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨਾ, ਪਹਾੜੀ ਰਾਜਾਂ ਦੀ ਤਰਜ਼ ‘ਤੇ ਪੰਜਾਬ ਦੀ ਇੰਡਸਟਰੀ ਲਈ ਪੈਕੇਜ ਬਣਾਉਣ ਸੰਬੰਧੀ ਕੇਂਦਰ ‘ਤੇ ਦਬਾਅ ਪਾਉਣਾ, ਵਪਾਰੀਆਂ ਦੀ ਭਲਾਈ ਲਈ ਜੀਐੱਸਟੀ ਦੀਆਂ ਦਰਾਂ ਨੂੰ ਘਟਾਉਣਾ ਅਤੇ ਸਰਲ ਬਣਾਉਣ ਲਈ ਯਤਨ ਕੀਤੇ ਜਾਣ ਦੀ ਗੱਲ ਵੀ ਕਹੀ ਗਈ ਹੈ ।

Real Estate