ਕਾਂਗਰਸੀ ਸੈਮ ਪਿਤਰੋਦਾ ਦੇ ਬਿਆਨ ਨੇ ਸਿਆਸੀ ਗਰਮੀਂ ਵਧਾਈ

1064

1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕਾਂਗਰਸ ਨੇਤਾ ਸੈਮ ਪਿਤਰੋਦਾ ਵਲੋਂ ਦਿੱਤੇ ਬਿਆਨ ਨੂੰ ਲੈ ਕੇ ਭਾਜਪਾ ਵਰਕਰਾਂ ਵਲੋਂ ਅੱਜ ਦਿੱਲੀ ਵਿਖੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਦੱਸਣਯੋਗ ਹੈ ਕਿ ਲੰਘੇ ਦਿਨ ਸੈਮ ਪਿਤਰੋਦਾ ਨੇ ਸਿੱਖ ਵਿਰੋਧੀ ਦੰਗਿਆਂ ਬਾਰੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਹਮੇਸ਼ਾ ਝੂਠ ਬੋਲਦੇ ਰਹੇ ਹਨ ਅਤੇ ਅਜੇ ਵੀ ਝੂਠ ਬੋਲ ਕੇ ਲੋਕਾਂ ਕੋਲੋਂ ਵੋਟਾਂ ਮੰਗ ਰਹੇ ਹਨ। ਉਹ ਚੋਣ ਰੈਲੀਆਂ ‘ਚ ਮੁੱਦਿਆਂ ਦੀ ਗੱਲ ਨਹੀਂ ਕਰਦੇ ਹਨ। ਅੱਗੇ ਉਨ੍ਹਾਂ ਨੇ ਕਿਹਾ, ”84 ‘ਚ ਜੋ ਹੋਇਆ, ਉਹ ਹੋਇਆ। ਤੁਸੀਂ ਪੰਜ ਸਾਲਾਂ ‘ਚ ਕੀ ਕੀਤਾ।”ਪਿਤਰੋਦਾ ਵਲੋਂ ਦਿੱਤੇ ਬਿਆਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਇਸ ਤੋਂ ਕਾਂਗਰਸ ਦੇ ਮਿਜ਼ਾਜ ਦਾ ਪਤਾ ਚੱਲਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ‘ਤੇ ਨਿਸ਼ਾਨਾ ਸਾਧਿਆ।ਪਿਤਰੋਦਾ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਆਲੋਚਨਾ,ਅੰਮ੍ਰਿਤਸਰ:ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਭੁੱਲ ਜਾਣ ਦੇ ਬਿਆਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਆਲੋਚਨਾ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ। ਰੂਪ ਸਿੰਘ ਨੇ ਆਖਿਆ ਕਿ ਪਿਤਰੋਦਾ ਦਾ ਇਹ ਬਿਆਨ ਸਿੱਖਾਂ ਦੇ ਰਿਸਦੇ ਜ਼ਖ਼ਮਾਂ ’ਤੇ ਲੂਣ ਪਾਉਣ ਦੇ ਤੁੱਲ ਹੈ। ਉਨ੍ਹਾਂ ਕਿਹਾ ਕਿ ਸ਼ਰਮ ਦੀ ਗੱਲ ਹੈ ਕਿ ਕਾਂਗਰਸ ਦੇ ਆਗੂ ਮੁਆਫ਼ੀ ਮੰਗਣ ਦੀ ਥਾਂ 1984 ਦੇ ਕਤਲੇਆਮ ਨੂੰ ਭੁੱਲ ਜਾਣ ਲਈ ਕਹਿ ਰਹੇ ਹਨ।

Real Estate