ਕੈਪਟਨ ਕਿਸ ਨੂੰ ਵੇਖਦੇ ਹਨ ਭਵਿੱਖ ਵਿੱਚ ਪੰਜਾਬ ਦਾ ਮੁੱਖ ਮੰਤਰੀ ?

1116

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ – ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੁਣ ਸ਼ਰਮ ਆਉਣੀ ਚਾਹੀਦੀ ਹੈ ਕਿਉਂਕਿ ਕੌਮਾਂਤਰੀ ਪੱਧਰ ਉੱਤੇ ਪ੍ਰਸਿੱਧ ‘ਟਾਈਮ’ ਮੈਗਜ਼ੀਨ ਨੇ ਨਰਿੰਦਰ ਮੋਦੀ ਨੂੰ ਆਪਣੇ ਸੌੜੇ ਸਿਆਸੀ ਹਿਤਾਂ ਲਈ ਭਾਰਤ ਨੂੰ ਜਾਤ–ਪਾਤ ਤੇ ਧਰਮ ਦੇ ਆਧਾਰ ਉੱਤੇ ਵੰਡਣ ਦੇ ਜਤਨ ਕਰਨ ਵਾਲਿਆਂ ਦਾ ਮੁਖੀ ਕਰਾਰ ਦਿੱਤਾ ਹੈ।’ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੰਦਰਾ ਗਾਂਧੀ, ਰਾਜੀਵ ਗਾਂਧੀ ਤੇ ਅਟਲ ਬਿਹਾਰੀ ਵਾਜਪੇਈ ਜਿਹੇ ਆਗੂਆਂ ਦੀ ਅਗਵਾਈ ਹੇਠ ਭਾਰਤ ਨੇ ਅੰਤਰਰਾਸ਼ਟਰੀ ਪੱਧਰ ਉੱਤੇ ਪ੍ਰਸਿੱਧੀ ਦੇ ਨਵੇਂ ਸਿਖ਼ਰ ਛੋਹੇ ਸਨ ਪਰ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ਉਸ ਮਾਮਲੇ ’ਚ ਬਹੁਤ ਹੇਠਾਂ ਚਲਾ ਗਿਆ ਹੈ।
ਕੈਪਟਨ ਨੈ ਇਹ ਵੀ ਕਹਿ ਦਿੱਤਾ ਸੁਨੀਲ ਕੁਮਾਰ ਜਾਖੜ ਨੂੰ ਭਵਿੱਖ ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਦੇਖ ਰਹੇ ਹਨ।

Real Estate