ਕੇਜਰੀਵਾਲ ਕੱਲ੍ਹ ਤੋਂ ਪੰਜ ਦਿਨਾਂ ਲਈ ਪੰਜਾਬ ‘ਚ

1039

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 13 ਮਈ ਤੋਂ ਪੰਜ ਦਿਨਾਂ ਲਈ ਪੰਜਾਬ ‘ਚ ਪਾਰਟੀ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ। ਇਸ ਸੰਬੰਧੀ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੇਜਰੀਵਾਲ ਕੱਲ੍ਹ ਨੂੰ ਹਰਿਆਣਾ ਤੋਂ ਪੰਜਾਬ ਦੇ ਖਨੌਰੀ ਵਿਖੇ ਆਉਣਗੇ। 13 ਮਈ ਨੂੰ ਸੰਗਰੂਰ ਲੋਕ ਸਭਾ ਹਲਕੇ ਦੇ ਖਨੌਰੀ ਕਸਬੇ ਤੋਂ ਪੰਜਾਬ ‘ਚ ਪ੍ਰਵੇਸ਼ ਕਰਨਗੇ ਤੇ ਖਨੌਰੀ-ਲਹਿਰਾਗਾਗਾ-ਸੁਨਾਮ ਤੇ ਚੀਮਾ-ਲੌਂਗੋਵਾਲ-ਧਨੌਲਾ, ਢਿੱਲਵਾਂ-ਬਰਨਾਲਾ ਤਕ ਰੋਡ ਸ਼ੋਆ ਤੇ ਚੋਣ ਜਲਸਿਆਂ ਨੂੰ ਸੰਬੋਧਨ ਕਰਨਗੇ।14 ਮਈ ਨੂੰ ਬਰਨਾਲਾ-ਸੰਘੇੜਾ-ਸ਼ੇਰਪੁਰ-ਧੂਰੀ-ਸੰਗਰੂਰ ਤੱਕ ਰੋਡ ਸ਼ੋਆ ਅਤੇ ਭਵਾਨੀਗੜ, ਦਿੜਬਾ ਤੇ ਸੁਨਾਮ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।15 ਮਈ ਨੂੰ ਬਠਿੰਡਾ ਲੋਕ ਸਭਾ ਹਲਕੇ ਦੇ ਪਹਿਲੇ ਪਿੰਡ ਢੈਪਈ ਤੋਂ ਲੈ ਕੇ ਭੀਖੀ-ਬੋੜਾਵਾਲ, ਗੁਰਨੇਕਲਾ-ਬੁਢਲਾਡਾ-ਫਫੜੇ ਭਾਈ ਕੇ-ਮਾਨਸਾ ਤੇ ਫਿਰ ਮੌੜ-ਕਮਾਲੂ-ਢਿੰਗਰਾ-ਸ਼ੇਖਪੁਰਾ-ਤਲਵੰਡੀ-ਲਾਲੇਆਣਾ-ਮਾਹੀ ਨੰਗਲ-ਭਾਂਗੀਵਾਂਦਰ-ਜੱਸੀ ਪਹੁਵਾਲੀ-ਬਠਿੰਡਾ ਤੱਕ ਰੋਡ ਸ਼ੋਆ ਤੇ ਜਨਸਭਾ ਕਰਨਗੇ।16 ਮਈ ਨੂੰ ਫਰੀਦਕੋਟ ਲੋਕ ਸਭਾ ਹਲਕੇ ਦੇ ਜੈਤੋ-ਕੋਟਕਪੂਰਾ-ਫਰੀਦਕੋਟ-ਮੁੱਦਕੀ-ਬਾਘਾਪੁਰਾਣਾ ਤੇ ਫਿਰ ਨਿਹਾਲ ਸਿੰਘ ਵਾਲਾ-ਫੂਲੋਵਾਲੀ ਪੁਲ-ਚੜਿੱਕ-ਬੁੱਧ ਸਿੰਘ ਵਾਲਾ ਤੋਂ ਮੋਗਾ ਤੱਕ ਰੋਡ ਸ਼ੋਅ ਤੇ ਚੋਣ ਰੈਲੀਆਂ ਸੰਬੋਧਨ ਕਰਨਗੇ।17 ਮਈ ਨੂੰ ਪਟਿਆਲਾ ਲੋਕ ਸਭਾ ਹਲਕੇ ‘ਚ ਨਾਭਾ-ਪਟਿਆਲਾ-ਰਾਜਪੁਰਾ ਤੋਂ ਜੀਰਕਪੁਰ ਤੱਕ ਰੋਡ ਸ਼ੋਆ ਕਰਨਗੇ।

Real Estate