ਚੋਣ ਕਮਿਸ਼ਨ ਨੇ ਮੋਦੀ ਦੀਆਂ ਹੀ 2 ਰੈਲੀਆਂ ਤੋਂ ਹੋਣ ਮਗਰੋਂ ਬੰਗਾਲ ‘ਚ ਚੋਣ ਪ੍ਰਚਾਰ ‘ਤੇ ਲਗਾਈ ਰੋਕ – ਕਾਂਗਰਸ

1212

ਕਾਂਗਰਸ ਨੇ ਚੋਣ ਕਮਿਸ਼ਨ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਅਮਿਤ ਸ਼ਾਹ ਦੇ ਇਸ਼ਾਰੇ ਉੱਤੇ ਕੰਮ ਕਰਨ ਦਾ ਦੋਸ਼ ਲਾਇਆ। ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਹੈ ਕਿ ਕਮਿਸ਼ਨ ਨੇ ਪੱਛਮੀ ਬੰਗਾਲ ਵਿੱਚ ਪੀਐਮ ਦੀਆਂ ਦੋ ਰੈਲੀਆਂ ਤੋਂ ਬਾਅਦ ਜਿਸ ਤਰ੍ਹਾਂ ਨਾਲ ਚੋਣ ਪ੍ਰਚਾਰ ਉੱਤੇ ਨਿਰਧਾਰਤ ਸਮੇਂ ਤੋਂ 24 ਘੰਟੇ ਪਹਿਲਾਂ ਰੋਕ ਲਗਾ ਕੇ ਸਾਬਤ ਕਰ ਦਿੱਤਾ ਹੈ ਕਿ ਇਹ ਸੰਸਥਾ ਹੁਣ ਆਪਣੀ ਭਰੋਸੇਯੋਗਤਾ ਗੁਆ ਚੁੱਕਾ ਹੈ ਅਤੇ ਕਮਿਸ਼ਨ ਦੀ ਨਿਯੁਕਤੀ ਪ੍ਰਕਿਰਿਆ ਉੱਤੇ ਨਵੇਂ ਸਿਰੇ ਤੋਂ ਵਿਚਾਰ ਕਰਨ ਦੀ ਲੋੜ ਹੈ। ਸੁਰਜੇਵਾਲਾ ਨੇ ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਕਰਵਾਈ ਪੱਤਰਕਾਰ ਮਿਲਣੀ ਵਿੱਚ ਕਿਹਾ ਕਿ ਕਮਿਸ਼ਨ ਦੇ ਕੰਮ ਕਰਨ ਦੇ ਤਰੀਕੇ ਨਾਲ ਸਾਫ਼ ਹੋ ਗਿਆ ਹੈ ਕਿ ਇਹ ਲੋਕਤਾਂਤਰਿਕ ਮੁੱਲਾਂ ਦੀ ਰਖਿਆ ਨਹੀਂ ਕਰ ਪਾ ਰਿਹਾ ਹੈ ਅਤੇ ਸਿਰਫ਼ ਮੋਦੀ ਅਤੇ ਸ਼ਾਹ ਦੇ ਇਸ਼ਾਰੇ ਉੱਤੇ ਕੰਮ ਕਰ ਰਿਹਾ ਹੈ।

Real Estate