ਪੰਜਾਬ ‘ਚ ਕਾਂਗਰਸ ਨਾ ਜਿੱਤੀ ਤਾਂ ਕੈਪਟਨ ਦੇ ਦੇਵੇਗਾ ਅਸਤੀਫਾ

1009

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇ ਕਿਤੇ ਲੋਕ ਸਭਾ ਚੋਣਾਂ ਵਿੱਚ ਪੰਜਾਬ ’ਚੋਂ ਕਾਂਗਰਸ ਦਾ ਸਫ਼ਾਇਆ ਹੋ ਗਿਆ, ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਜ਼ੀਰਕਪੁਰ ਤੇ ਖਰੜ ਵਿੱਚ ਦੋ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਈ ਕਮਾਂਡ ਨੇ ਪਹਿਲਾਂ ਹੀ ਉਮੀਦਵਾਰਾਂ ਦੀ ਹਾਰ ਦੀ ਜ਼ਿੰਮੇਵਾਰੀ ਸਬੰਧਤ ਮੰਤਰੀਆਂ ਸਿਰ ਲਾਉਣ ਦਾ ਫ਼ੈਸਲਾ ਕੀਤਾ ਹੋਇਆ ਹੈ। ਕੈਪਟਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੰਤਰੀਆਂ ਉੱਤੇ ਲਾਗੂ ਕੀਤਾ ਗਿਆ ਇਹ ਨਿਯਮ ਉਨ੍ਹਾਂ ਉੱਤੇ ਵੀ ਲਾਗੂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਆਮ ਸੰਸਦੀ ਚੋਣਾਂ ’ਚ ਕਾਂਗਰਸ ਦਾ ਕੋਈ ਉਮੀਦਵਾਰ ਨਾ ਜਿੱਤਿਆ, ਤਾਂ ਉਹ ਅਸਤੀਫ਼ਾ ਦੇ ਦੇਣਗੇ।

Real Estate