ਸਾਬਕਾ ਅਕਾਲੀ ਵਿਧਾਇਕ ਤੇ ਇਰਾਦਾ ਕਤਲ ਦਾ ਪਰਚਾ

957

ਤਲਵੰਡੀ ਸਾਬੋ ਦੇ ਬੂਥ ਨੰਬਰ 122 ਉੱਪਰ ਹੋਈ ਲੜਾਈ ਤੇ ਗੋਲੀਬਾਰੀ ਦੇ ਮਾਮਲੇ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸਬਾਜ ਸਿੰਘ ਜਟਾਣਾ ਦੇ ਨਿੱਜੀ ਸਹਾਇਕ ਦੇ ਬਿਆਨਾਂ ਉਪਰ ਸਾਬਕਾ ਅਕਾਲੀ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਸਹਿਤ ਦਰਜ਼ਨਾਂ ਅਕਾਲੀ ਆਗੂਆਂ ਤੇ ਵਰਕਰਾਂ ਵਿਰੁਧ ਇਰਾਦਾ ਕਤਲ ਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ਼ ਕਰ ਲਿਆ ਹੈ। ਪੁਲਿਸ ਵਲੋਂ ਦਰਜ਼ ਇਸ ਮੁਕੱਦਮੇ ਵਿਚ ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਖਬੀਰ ਸਿੰਘ ਚੱਠਾ ਦੀ ਭੂਮਿਕਾ ਨੂੰ ਸ਼ੱਕੀ ਦਸਦੇ ਹੋਏ ਇਸਦੀ ਵਖਰੀ ਪੜਤਾਲ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਪਰਚੇ ਨੂੰ ਦਰਜ਼ ਕਰਵਾਉਣ ਨੂੰ ਲੈ ਕੇ ਅਕਾਲੀ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਬੂਥ ਦੇ ਬਾਹਰ ਸਰਕਾਰੀ ਸਕੂਲ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਦਿਤਾ ਸੀ। ਜਿਸ ਤੋਂ ਬਾਅਦ ਆਈ ਜੀ ਤੇ ਐਸ ਐਸ ਪੀ ਸਹਿਤ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਸਨ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਲੜਾਈ ਵਿਚ ਜ਼ਖ਼ਮੀ ਹੋਏ ਜ਼ਿਲ੍ਹਾ ਪ੍ਰਧਾਨ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਅਤੇ ਉਨ੍ਹਾਂ ਦਾ ਇੱਕ ਸਾਥੀ ਕਾਲਾ ਸਿੰਘ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਸਨ ਦੇ ਬਿਆਨਾਂ ਉਪਰ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਸੁਖਬੀਰ ਸਿੰਘ ਚੱਠਾ, ਅਕਾਲੀ ਆਗੂ ਜਲੌਰ ਸਿੰਘ ਅਤੇ ਉਸਦੇ ਪੁੱਤਰ ਗੁਰਸ਼ਰਨ ਸਿੰਘ, ਸਾਬਕਾ ਕੌਂਸਲਰ ਰਣਜੀਤ ਸਿੰਘ ਮਲਕਾਣਾ, ਨਿੱਪੀ ਮਲਕਾਣਾ,ਤਰਸੇਮ ਸ਼ਰਮਾਂ ਤੋਂ ਇਲਾਵਾ ਉਕਤ ਵਾਰਡ ਦੀਆਂ ਦੋ ਔਰਤਾਂ ਸੁਖਵਿੰਦਰ ਕੌਰ ਅਤੇ ਅਮਰਜੀਤ ਕੌਰ ਵਿਰੁਧ ਧਾਰਾ 307, 324,323,327,148,149 ਆਈ।ਪੀ।ਸੀ ਅਤੇ 25/27/54/59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Real Estate