ਕਾਂਗਰਸ ਦੀ ਮੀਟਿੰਗ ਅੱਜ: ਰਾਹੁਲ ਗਾਂਧੀ ਕਰ ਸਕਦਾ ਅਸਤੀਫੇ ਦੀ ਪੇਸ਼ਕਸ

1297

ਲੋਕ ਸਭਾ ਚੋਣਾਂ ਵਿਚ ਹਾਰ ਬਾਅਦ ਕਾਂਗਰਸ ਵਿਚ ਆਤਮ ਚਿੰਤਨ ਲਈ ਪਾਰਟੀ ਨੇ ਅੱਜ ਸ਼ਨੀਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਸ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕਰ ਸਕਦੇ ਹਨ। ਚੋਣ ਨਤੀਜ਼ਿਆਂ ਦੇ ਐਲਾਨ ਹੋਣ ਬਾਅਦ ਰਾਹੁਲ ਨੇ ਹਾਰ ਦੀ ਜ਼ਿੰਮੇਵਾਰੀ ਲਈ ਸੀ। ਅਸਤੀਫੇ ਬਾਰੇ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਸੀ ਕਿ ਛੇਤੀ ਹੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਵੇਗੀ।ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਹਾਰ ਦੇ ਕਾਰਨ ਉਤੇ ਵਿਚਾਰ ਕੀਤਾ ਜਾਵੇਗਾ। ਹਾਰ ਦੀ ਸਮੀਖਿਆ ਲਈ ਪਾਰਟੀ ਇਕ ਕਮੇਟੀ ਦਾ ਵੀ ਗਠਨ ਕਰ ਸਕਦੀ ਹੈ। ਕਾਂਗਰਸ ਨੇ ਸਾਲ 2014 ਦੇ ਲੋਕ ਸਭਾ ਚੋਣਾਂ ਵਿਚ ਹਾਰ ਦੇ ਬਾਅਦ ਵੀ ਸੀਨੀਅਰ ਆਗੂ ਏਕੇ ਐਟਲੀ ਦੀ ਪ੍ਰਧਾਨਗੀ ਵਿਚ ਇਕ ਕਮੇਟੀ ਦਾ ਗਠਨ ਕੀਤਾ ਸੀ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਰਾਹੁਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਸਵੀਕਾਰ ਕੀਤੇ ਜਾਣ ਦੀ ਸੰਭਾਵਨਾ ਨਹੀਂ ਹੈ। ਸੀਡਬਲਿਊਸੀ ਅਸਤੀਫੇ ਨੂੰ ਅਸਵੀਕਾਰ ਕਰਦੇ ਹੋਏ ਅਹੁਦੇ ਉਤੇ ਬਣੇ ਰਹਿਣ ਦੀ ਅਪੀਲ ਕਰੇਗੀ। ਜੇਕਰ ਉਹ ਆਪਣੀ ਜਿਦ ਉਤੇ ਅੜੇ ਰਹਿੰਦੇ ਹਨ, ਤਾਂ ਸਥਿਤੀਆਂ ਬਦਲ ਸਕਦੀਆਂ ਹਨ।

Real Estate