ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਉਹਨਾਂ ਲੱਖਾਂ ਵੋਟਰਾਂ ਦਾ ਧੰਨਵਾਦ ਕੀਤਾ, ਜਿਹਨਾਂ ਨੇ 2017 ਵਿਧਾਨ ਸਭਾ ਚੋਣਾਂ ਦੀ ਤੁਲਨਾ ਵਿਚ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਆਪਣਾ ਭਰੋਸਾ ਜਤਾਇਆ। ਪਾਰਟੀ ਨੇ ਗਠਜੋੜ ਦੀ ਵੋਟ ਹਿੱਸੇਦਾਰੀ 30 ਫੀਸਦੀ ਤੋਂ ਵਧਾ ਕੇ 37 ਫੀਸਦੀ ਕਰਨ ਲਈ ਵੀ ਵੋਟਰਾਂ ਦਾ ਧੰਨਵਾਦ ਕੀਤਾ। ਕੋਰ ਕਮੇਟੀ ਨੇ ਕਿਹਾ ਕਿ ਤੱਥ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਅਜਿਹੀ ਪਾਰਟੀ ਹੈ, ਜਿਸ ਦੀ ਵੋਟ ਹਿੱਸੇਦਾਰੀ ਵਿਚ ਵਾਧਾ ਹੋਇਆ ਹੈ ਜਦਕਿ ਕਾਂਗਰਸ ਅਤੇ ਆਪ ਦੀ ਵੋਟ ਹਿੱਸੇਦਾਰੀ ਬਹੁਤ ਜ਼ਿਆਦਾ ਘਟੀ ਹੈ। ਅਕਾਲੀ ਦਲ ਦੀ ਕੋਰ ਕਮੇਟੀ ਦੀ ਇੱਕ ਮੀਟਿੰਗ ਦੌਰਾਨ ਪਾਸ ਕੀਤੇ ਇੱਕ ਮਤੇ ਵਿਚ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ। ਪਾਰਟੀ ਨੇ ਇਸ ਗੱਲ ਉੱਤੇ ਸੰਤੁਸ਼ਟੀ ਦਾ ਇਜ਼ਹਾਰ ਕੀਤਾ ਕਿ ਅਕਾਲ ਪੁਰਖ ਨੇ ਅਕਾਲੀ ਦਲ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਰਦਾਸ ਸੁਣ ਲਈ ਅਤੇ ਉਹਨਾਂ ਸਾਰਿਆਂ ਦਾ ਕੱਖ ਨਹੀਂ ਛੱਡਿਆ, ਜਿਹਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾਂ ਇਸ ਦੀ ਸਾਜ਼ਿਸ਼ ਰਚੀ ਸੀ। ਪਾਰਟੀ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਕਾਂਗਰਸ ਦੇ ਉਹਨਾਂ ਝੋਲੀਚੁੱਕਾਂ ਦੀ ਅਗਵਾਈ ਕਰ ਰਿਹਾ ਸੀ, ਜਿਹਨਾਂ ਨੇ ਬੇਅਦਬੀ ਦੇ ਮੁੱਦੇ ਉੱਤੇ ਅਖੌਤੀ ਮੋਰਚਾ ਲਾਇਆ ਸੀ। ਉਹ ਵੀ ਰੇਤ ਦੀ ਕੰਧ ਵਾਂਗ ਢਹਿ ਗਿਆ ਅਤੇ ਉਨ੍ਹਾਂ ਦੇ ਸਾਥੀ ਸੁਖਪਾਲ ਖਹਿਰਾ, ਬਲਜੀਤ ਸਿੰਘ ਦਾਦੂਵਾਲ, ਧਿਆਨ ਸਿੰਘ ਮੰਡ, ਸਿਮਰਨਜੀਤ ਸਿੰਘ ਮਾਨ ਅਤੇ ਅਖੌਤੀ ਟਕਸਾਲੀ ਸਾਰੇ ਕੱਖਾਂ-ਕਾਨਿਆਂ ਵਾਂਗ ਉੱਡ ਗਏ। ਇਹ ਸਾਰੇ ਬੇਅਦਬੀ ਦੇ ਮੁੱਦੇ ਉੱਤੇ ਲੋਕਾਂ ਨੂੰ ਉਕਸਾ ਰਹੇ ਸਨ ਅਤੇ ਲੋਕਾਂ ਖਾਸ ਕਰਕੇ ਸਿੱਖਾਂ ਨੇ ਇਹਨਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਇਹਨਾਂ ਦੀਆਂ ਜ਼ਮਾਨਤਾਂ ਵੀ ਜ਼ਬਤ ਹੋ ਗਈਆਂ, ਇਹ ਹੁੰਦਾ ਹੈ ਰੱਬ ਦੇ ਘਰ ਦਾ ਇਨਸਾਫ।
ਬੇਅਦਬੀ ਤੇ ਸਿਆਸਤ ਕਰਨ ਵਾਲਿਆਂ ਦਾ ਕੱਖ ਨਹੀਂ ਰਿਹਾ : ਅਕਾਲੀ ਦਲ ਦਾ ਦਾਅਵਾ
Real Estate