ਅੱਤ ਦੀ ਗਰਮੀ : ਕਈ ਥਾਂਈ ਤਾਪਮਾਨ 48 ਤੋਂ ਪਾਰ

1401

ਪੰਜਾਬ ਦੇ ਨਾਲ-ਨਾਲ ਪੂਰੇ ਭਾਰਤ ‘ਚ ਇਸ ਵੇਲੇ ਗਰਮੀ ਦਾ ਕਹਿਰ ਜਾਰੀ ਹੈ ਅਤੇ ਅਜੇ ਵੀ ਗਰਮੀ ਅਤੇ ਸੂਰਜ ਦੀ ਤਪਸ ਤੋਂ ਲੋਕਾਂ ਨੂੰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਅਸਾਮ, ਮੇਘਾਲਿਆ, ਉੜੀਸਾ, ਗੁਜਰਾਤ ਖੇਤਰ, ਕੋਨਕੋਟ ਅਤੇ ਗੋਆ ਦੇ ਦੱਖਣੀ ਭਾਗਾਂ, ਦੱਖਣੀ-ਪੂਰਬੀ ਕਰਨਾਟਕ ਅਤੇ ਪੱਛਮੀ ਬੰਗਾਲ, ਮੱਧ ਮਹਾਂਰਾਸ਼ਟਰ ਅਤੇ ਕੇਰਲ ਵਿਚ ਦਿਨ ਦਾ ਤਾਪਮਾਨ ਆਮ ਨਾਲੋਂ ਕਾਫੀ ਜ਼ਿਆਦਾ ਸੀ।ਦੇਸ਼ ਦੇ ਹੋਰ ਹਿੱਸਿਆਂ ‘ਚ ਵੀ ਦਿਨ ਦਾ ਤਾਪਮਾਨ ਜ਼ਿਆਦਾ ਸੀ ਅਤੇ ਉੱਤਰ ਪ੍ਰਦੇਸ਼ ਦੇ ਇਲਾਹਾਬਾਦ ਵਿੱਚ ਸਭ ਤੋਂ ਵੱਧ ਤਾਪਮਾਨ 48।6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਸਥਾਨ, ਵਿਦਰਭ, ਮੱਧ ਪ੍ਰਦੇਸ਼, ਚੰਡੀਗੜ੍ਹ ਅਤੇ ਦਿੱਲੀ ਅਤੇ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ‘ਚ ਗਰਮ ਹਵਾਵਾਂ ਚੱਲ ਰਹੀਆਂ ਹਨ।ਇਸ ਤੋਂ ਬਿਨਾਂ ਪੱਛਮੀ ਬੰਗਾਲ ਅਤੇ ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਕਰਨਾਟਕ, ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਮੱਧ ਪ੍ਰਦੇਸ਼, ਵਿਦਰਭ, ਉੱਤਰ ਪ੍ਰਦੇਸ਼, ਝਾਰਖੰਡ, ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਛੱਤੀਸਗੜ੍ਹ, ਮੱਧ ਮਹਾਂਰਾਸ਼ਟਰ ‘ਚ ਗਰਮ ਹਵਾਵਾਂ ਚੱਲਣਗੀਆਂ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।

Real Estate