GST ਤੇ ਕੈਪਟਨ ਨੇ ਮੋਦੀ ਨੂੰ ਦਿੱਤੇ 101 ਸੁਝਾਅ

1129

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਜੀ.ਐਸ.ਟੀ. 1.1 ਦੇ ਪਾੜੇ ਨੂੰ ਭਰਨ ਅਤੇ ਇਸ ਨੂੰ ਲਾਗੂ ਕਰਨ ਨਾਲ ਵਪਾਰ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ ਨੂੰ ਖਤਮ ਕਰਨ ਲਈ 101 ਸੁਝਾਵਾਂ ਨਾਲ ਜੀ.ਐਸ.ਟੀ. 2.0 ਅਮਲ ਵਿੱਚ ਲਿਆਉਣ ਲਈ ਸੁਝਾਅ ਦਿੱਤੇ ਹਨ।
ਪ੍ਰਧਾਨ ਮੰਤਰੀ ਨੂੰ ਭੇਜੇ ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਲਈ ਵਧਾਈ ਦਿੰਦੇ ਹੋਏ ਮੋਦੀ ਵੱਲੋਂ ਦੇਸ਼ ਨੂੰ ਉੱਚ ਵਿਕਾਸ ਦੇ ਪਥ ‘ਤੇ ਪਾਉਣ ਲਈ ਤੇਜ਼ ਗਤੀ ਪ੍ਰਦਾਨ ਕਰਨ ਅਤੇ ਸਮਾਜਿਕ ਨਿਆਂ ਵਾਸਤੇ ਪ੍ਰਗਟਾਏ ਵਿਚਾਰਾਂ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਜੀ।ਐਸ।ਟੀ। ਮਾਲੀਏ ਵਿੱਚ ਸੁਧਾਰ ਲਿਆਉਣ ਲਈ ਬਹੁਤ ਸਾਰੇ ਸੁਝਾਅ ਦਿੱਤੇ ਹਨ ਜਿਨ੍ਹਾਂ ਦੇ ਨਾਲ ਪੰਜਾਬ ਨੂੰ ਆਪਣਾ ਮਾਲੀ ਘਾਟਾ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਸੀ।ਜੀ।ਐਸ।ਟੀ। ਦਰਾਂ ਤੋਂ ਐਸ।ਜੀ।ਐਸ।ਟੀ। ਦਰਾਂ ਵੱਧ ਰੱਖਣ ਦਾ ਵੀ ਸੁਝਾਅ ਦਿੱਤਾ ਤਾਂ ਜੋ ਸਾਰੇ ਸੂਬਿਆਂ ਨੂੰ ਭਾਰੀ ਭਰਕਮ ਘਾਟੇ ਦੀ ਢਾਹ ਨਾ ਲੱਗੇ।ਕੈਪਟਨ ਅਮਰਿੰਦਰ ਸਿੰਘ ਨੇ ਜੀ।ਐਸ।ਟੀ। ਦੇ ਮੁਢਲੇ ਪੜਾਅ ਵਿੱਚ ਵਪਾਰਕ ਸਰਕਲ ਵਿੱਚ ਪੈਦਾ ਹੋਏ ਗੰਭੀਰ ਭੰਬਲ ਭੂਸੇ ਕਾਰਨ ਨਿਯਮਾਂ ਦੀਆਂ ਹੋਈਆਂ ਉਲੰਘਣਾਵਾਂ ਵਿੱਚੋਂ ਉਭਰਨ ਲਈ ਆਮ ਮੁਆਫੀ ਸਕੀਮ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਵੈਟ ਵਰਾਸਤੀ ਮੁੱਦੇ ਲਗਾਤਾਰ ਜਾਰੀ ਰੱਖਣ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਇਨ੍ਹਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਬਿਜਲੀ, ਰੀਅਲ ਇਸਟੇਟ ਅਤੇ ਪੈਟਰੋਲੀਅਮ ਨੂੰ ਸ਼ਾਮਲ ਕਰਕੇ ਜੀ।ਐਸ।ਟੀ। ਦੇ ਘੇਰੇ ਨੂੰ ਵਧਾਉਣ ਦਾ ਸੁਝਾਅ ਦਿੱਤਾ ਤਾਂ ਜੋ ਸੂਬਿਆਂ ਅਤੇ ਵਪਾਰ ਦੋਵਾਂ ਲਈ ਵਧੀਆ ਸਥਿਤੀ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕੁੰਜੀਵੱਤ ਸੈਕਟਰਾਂ ਵਿੱਚ ਬਿਜਲੀ ਉਤਪਾਦਨ ਲਾਗਤ ਦਾ 30 ਫੀਸਦੀ ਤੱਕ ਹੈ ਅਤੇ ਇਸ ਨੂੰ ਜੀ।ਐਸ।ਟੀ। ਤੋਂ ਵੱਖਰਾ ਕਰਨ ਦੇ ਨਤੀਜੇ ਵਜੋਂ ਇਸ ਵਿੱਚ 10 ਫੀਸਦੀ ਤੱਕ ਵੱਡੀ ਕਮੀ ਆਵੇਗੀ।ਉਨ੍ਹਾਂ ਕਿਹਾ ਕਿ ਜੀ।ਐਸ।ਟੀ। ਤੋਂ ਬਾਅਦ ਜੀ।ਡੀ।ਪੀ। ਵਿੱਚ 1।5 ਫੀਸਦੀ ਤੱਕ ਵਾਧੇ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਸੀ ਜੋ ਸੁਫਨਾ ਹੀ ਰਹਿ ਗਈ ਹੈ ਕਿਉਂਕਿ ਭਾਰਤੀ ਵਪਾਰ ਨੂੰ ਭਾਰੀ ਵਾਧੇ ਕਾਰਨ ਲਗਾਤਾਰ ਨੁਕਸਾਨ ਉਠਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਟੈਕਸ ਕਰੈਡਿਟ, ਵੈਲਿਊ ਐਡਿਡ ਟੈਕਸ ਦੀ ਅਸਲ ਆਤਮਾ ਹੈ ਅਤੇ ਇਸ ਵਿੱਚ ਅੜਿੱਕਾ ਮਨੁੱਖੀ ਸਰੀਰ ਵਿੱਚ ਮਾੜੇ ਕੋਲੈਸਟਰੋਲ ਵਾਂਗ ਕ੍ਰਿਆ ਕਰਦਾ ਹੈ।ਕੈਪਟਨ ਨੇ ਘਰੇਲੂ ਉਤਪਾਦਨ ਉੱਤੇ ਦਰਾਸਦੀ ਲਾਭਾਂ ਦੀ ਥਾਂ ਭਾਰਤੀ ਬਿਜ਼ਨਸ ਨੂੰ ਮੁਕਾਬਲੇ ਵਾਲੇ ਬਨਾਉਣ ਲਈ ਤਹਿਹੀ ਟੈਕਸਾਂ ਨੂੰ ਹਟਾਉਣ ਦਾ ਸੁਝਾਅ ਦਿੱਤਾ।

Real Estate