ਨਸਿ਼ਆਂ ਦੇ ਖਾਤਮੇ ਲਈ ਕੈਪਟਨ ਨੇ ਰੱਖੀ ਮੋਦੀ ਸਰਕਾਰ ਵੱਲ ਝਾਕ !

1515

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਦੀ ਸਮੱਸਿਆ ਦੇ ਖ਼ਤਮ ਲਈ ਕੇਂਦਰ ਨੂੰ ਕੌਮੀ ਨਸ਼ਾ ਨੀਤੀ ਘੜਨ ਦੀ ਅਪੀਲ ਕੀਤੀ ਹੈ। ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ ਜਿਸ ‘ਚ ਉਨ੍ਹਾਂ ਪੰਜਾਬ ‘ਚ ਨਸ਼ੇ ਦੇ ਖ਼ਾਤਮੇ ਲਈ ਵਿੱਤੀ ਮਦਦ ਦੇ ਨਾਲ-ਨਾਲ ਨਸ਼ਾ ‘ਤੇ ਰੋਕਥਾਮ ਲਈ ਤਿੰਨ ਧੁਰੀ ਕੌਮੀ ਨੀਤੀ ਦਾ ਨਿਰਮਾਣ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਅਤੇ ਦੇਸ਼ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਕੈਪਟਨ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਪੰਜਾਬ ‘ਚ ਹੀ ਨਹੀਂ ਸਗੋਂ ਦੇਸ਼ ਵਿਆਪਕ ਹੈ ਇਸ ਲਈ ਕੌਮੀ ਨੀਤੀ ਤਿਆਰ ਕਰਨ ਦੇ ਲਈ ਪ੍ਰਧਾਨ ਮੰਤਰੀ ਇਸ ‘ਚ ਖ਼ੁਦ ਦਖ਼ਲ ਦੇਣ।
ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਹਿੱਤ ਵਿੱਚ ਨਾ ਸਿਰਫ ਇਹ ਨੀਤੀ ਘੜਨ ਸਗੋਂ ਇਸ ਨੂੰ ਅਮਲ ਵਿੱਚ ਲਿਆਉਣ ਲਈ ਪ੍ਰਭਾਵੀ ਵਿਧੀ ਵਿਧਾਨ ਲਾਗੂ ਕਰਨ ਵਾਸਤੇ ਭਾਰਤ ਸਰਕਾਰ ਦੇ ਸਬੰਧਤ ਅਧਿਕਾਰੀਆਂ ਨਾਲ ਉਨ੍ਹਾਂ ਦੇ ਸੂਬੇ ਵੱਲੋਂ ਸਹਿਯੋਗ ਕਰਨ ਦੀ ਇੱਛਾ ਜ਼ਾਹਰ ਕੀਤੀ।ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਮੀ ਸਰਹੱਦ ਹੋਣ ਅਤੇ ਸਾਡੇ ਮੁਲਕ ਦੀ ਸੁਰੱਖਿਆ ਦੇ ਲਿਹਾਜ਼ ਤੋਂ ਰਣਨੀਤਿਕ ਅਹਿਮੀਅਤ ਦਾ ਹਵਾਲ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨਾਰਕੋ ਅੱਤਵਾਦ ਨਾਲ ਪੈਦਾ ਹੋਈਆਂ ਸੁਰੱਖਿਆ ਚਿੰਤਾਵਾਂ ਦਾ ਜ਼ਿਕਰ ਕੀਤਾ ਜੋ ਪੰਜਾਬ ਦੇ ਸੰਦਰਭ ਵਿੱਚ ਹੋਰ ਵਧੇਰੇ ਚਿੰਤਾਜਨਕ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਦੀ ਵਰਤੋਂ ਬਿਨਾਂ ਸ਼ੱਕ ਇਕ ਆਲਮੀ ਸਮੱਸਿਆ ਹੈ ਜਿਸ ਦੀ ਵਿਅਕਤੀਗਤ ਅਤੇ ਸਮਾਜਿਕ ਪੱਧਰ ‘ਤੇ ਵੱਡੇ ਪੱਧਰ ਉੱਤੇ ਸਮਾਜਿਕ-ਆਰਥਿਕ ਕੀਮਤ ਤਾਰਨੀ ਪੈ ਰਹੀ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ,”ਪਿਛਲੇ ਦੋ ਦਹਾਕਿਆਂ ਵਿੱਚ ਨਸ਼ਿਆਂ ਦੀ ਨਾਜਾਇਜ਼ ਤਸਕਰੀ ਦਾ ਬੋਲਬਾਲਾ ਭਾਰਤ ‘ਚ ਵੀ ਖਤਰਨਾਕ ਪੱਧਰ ‘ਤੇ ਪਹੁੰਚ ਚੁੱਕਾ ਹੈ।

Real Estate