ਅਕਾਲੀ ਫਿਰ ਪਹੁੰਚੇ ਚੋਣ ਕਮਿਸ਼ਨ ਕੋਲ: ਮਾਮਲਾ SIT ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਚੋਣਾਂ ਦੌਰਾਨ ਹੋਈ ਬਦਲੀ ਦਾ

965

ਬੇਅਦਬੀ ਤੇ ਗੋਲੀ ਕਾਂਡ ਕੇਸ ‘ਚ ਨਾਮਜ਼ਦ ਪੁਲਿਸ ਅਫਸਰਾਂ ਲੁਧਿਆਣਾ ਦੇ ਤੱਤਕਾਲੀ ਡੀਸੀਪੀ ਪਰਮਜੀਤ ਸਿੰਘ ਪਨੂੰ ਤੇ ਕੋਟਕਪੂਰਾ ਦੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਨੇ ਆਪਣੀ ਜ਼ਮਾਨਤ ਲਈ ਅਰਜ਼ੀ ਹੋਈ ਹੈ। ਅੱਜ ਅਦਾਲਤ ਨੇ ਸੁਣਵਾਈ ਮਗਰੋਂ ਫੈਸਲਾ 6 ਜੂਨ ਤੱਕ ਰਾਖਵਾਂ ਰੱਖ ਲਿਆ ਹੈ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਵਿੱਚ ਪੇਸ਼ ਚਲਾਨ ‘ਚ ਇਨ੍ਹਾਂ ਅਫਸਰਾਂ ਨੂੰ ਨਾਮਜ਼ਦ ਕੀਤਾ ਹੈ। ਇਸ ਲਈ ਇਨ੍ਹਾਂ ਅਫਸਰਾਂ ਨੂੰ ਗ੍ਰਿਫਤਾਰੀ ਦਾ ਡਰ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਵਫਦ ਅੱਜ ਚੋਣ ਕਮਿਸ਼ਨ ਨੂੰ ਮਿਲਿਆ। ਅਕਾਲੀਆਂ ਦਾਂ ਕਹਿਣਾ ਹੈ ਕਿ ਚੋਣ ਕਮਿਸ਼ਨ ਦੇ ਹੁਕਮਾਂ ਮਗਰੋਂ ਕੁੰਵਰ ਵਿਜੇ ਪ੍ਰਤਾਪ ਬਦਲੀ ਹੋਣ ਦੇ ਬਾਵਜੂਦ ਕੰਮ ਕਰਦਾ ਰਿਹਾ। ਇਹ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕੁੰਵਰ ਨੂੰ ਸਿੱਟ ਤੋਂ ਹਟਾਇਆ ਨਹੀਂ ਗਿਆ ਸੀ ਬਲਕਿ ਕੁਝ ਸਮੇਂ ਲਈ ਲਾਂਭੇ ਕੀਤਾ ਸੀ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਜਾਰੀ ਕੀਤਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਸਿੱਟ ਵਿੱਚ ਵਾਪਸ ਲਿਆਂਦਾ ਗਿਆ ਹੈ। ਇਸ ਬਾਰੇ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਬਿਆਨਾਂ ਨੂੰ ਖੁਦ ਸਪੱਸ਼ਟ ਕਰ ਸਕਦੇ ਹਨ।ਰੰਧਾਵਾ ਨੇ ਕਿਹਾ ਕਿ ਜੇਕਰ ਅਕਾਲੀ ਦਲ ਨੂੰ ਕੋਈ ਡਰ ਨਹੀਂ ਤਾਂ ਕੋਰਟ ਵਿੱਚ ਆਪਣੀ ਬੇਗੁਨਾਹੀ ਸਾਬਤ ਕਰ ਦੇਣ।ਅਕਾਲੀ ਦਲ ਦੇ ਵਫ਼ਦ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ, ਨਰੇਸ਼ ਗੁਜਰਾਲ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਦਰਬਾਰਾ ਸਿੰਘ ਗੁਰੂ ਮੌਜੂਦ ਸਨ।

Real Estate