ਕਠੂਆ ਬੱਚੀ ਨਾਲ ਬਲਾਤਕਾਰ ਕੇਸ ‘ਚ 3 ਦੋਸ਼ੀਆਂ ਨੂੰ ਉਮਰ ਕੈਦ, 3 ਨੂੰ 5-5 ਸਾਲ ਦੀ ਕੈਦ

ਜੰਮੂ–ਕਸ਼ਮੀਰ ਦੇ ਕਠੂਆ ਵਿਖੇ ਬੰਜਾਰਾ ਭਾਈਚਾਰੇ ਦੀ ਅੱਠ ਸਾਲਾ ਬੱਚੀ ਨਾਲ ਬਲਾਤਕਾਰ ਤੇ ਫਿਰ ਉਸ ਦਾ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਇੱਕ ਖ਼ਾਸ ਅਦਾਲਤ ਨੇ ਅੱਜ ਛੇ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦੇ ਦਿੱਤੇ ਜਾਣ ਮਗਰੋਂ ਸਜ਼ਾ ਦਾ ਐਲਾਨ ਕਰ ਦਿੱਤਾ ਹੈ । ਸਾਂਜੀ ਰਾਮ, ਦੀਪਕ ਖਜੂਰੀਆ ਅਤੇ ਪ੍ਰਵੇਸ਼ ਕੁਮਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈਸੁਣਾਈ ਹੈ, ਤਿੰਨਾਂ ਨੂੰ 3 ਲੱਖ, 70 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਜੇਕਰ ਜੁਰਮਾਨਾ ਨਾ ਦਿੱਤਾ ਗਿਆ ਤਾਂ ਸਜ਼ਾ ਛੇ ਮਹੀਨੇ ਹੋਰ ਵੱਧ ਜਾਵੇਗੀ। ਆਨੰਦ ਦੱਤਾ, ਤਿਲਕ ਰਾਜ ਅਤੇ ਸੁਰਿੰਦਰ ਵਰਮਾ ਨੂੰ ਪੰਜ-ਪੰਜ ਸਾਲ ਦੀ ਸਜ਼ਾ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ-ਨਾਲ 50-50 ਹਜਾਰ ਦਾ ਜੁਰਮਾਨਾ ਵੀ ਕੀਤਾ ਗਿਆ ਹੈ।

Real Estate