ਕੈਨੇਡਾ ਦੇ ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਟੋਰਾਂਟੋ ਲਈ 27 ਸਤੰਬਰ ਤੋਂ ਉੱਡੇਗਾ ਜਹਾਜ

1745

ਭਾਰਤੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਫੇਸਬੁਕ ਤੇ ਪੋਸਟ ਸਾਝੀ ਕਰਦਿਆਂ ਕਿਹਾ ਹੈ ਕਿ “ਮੈਨੂੰ ਇਹ ਐਲਾਨ ਕਰਦੇ ਹੋਏ ਬੜੀ ਖੁਸ਼ੀ ਹੋ ਰਹੀ ਹੈ ਕਿ ਵਿਸ਼ਵ ਪ੍ਰਯਟਨ ਦਿਵਸ 27 ਸਤੰਬਰ 2019 ਤੋਂ ਏਅਰ ਇੰਡੀਆ ਵਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਹੁੰਦੇ ਹੋਏ ਟੋਰੰਟੋ ਵਾਸਤੇ ਹਫਤੇ ਵਿਚ ਤਿੰਨ ਦਿਨ ਲਈ ਸਿੱਧੀ ਉਡਾਨ ਸੇਵਾ ਦੀ ਆਰੰਭਤਾ ਹੋ ਰਹੀ ਹੈ। ਇਹ ਗੁਰੂ ਨਗਰੀ ਦੇ ਨਿਵਾਸੀਆਂ ਅਤੇ ਉੱਤਰੀ ਅਮਰੀਕਾ ਦੇ ਦੇਸ਼ਾਂ ਤੋਂ ਆਏ ਸ਼ਰਧਾਲੂਆਂ ਦੀ ਇਕ ਬੜੀ ਸਮੇਂ ਤੋਂ ਮੰਗ ਸੀ ਜੋ ਸ਼੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਰ ਮੱਥਾ ਟੇਕਣ ਆਉਂਦੇ ਸੀ, ਮੈਨੂੰ ਖੁਸ਼ੀ ਹੈ ਕਿ ਮੈਂ ਇਸ ਛੋਟੀ ਜਿਹੀ ਸੇਵਾ ਵਿਚ ਯੋਗਦਾਨ ਪਾਉਣ ਵਿਚ ਕਾਮਯਾਬ ਰਿਹਾ ਹਾਂ ,ਇਹ ਗੁਰੂ ਨਗਰੀ ਦੇ ਵਿਕਾਸ ਦੀ ਯਾਤਰਾ ਦੀ ਸ਼ੁਰੂਆਤ ਹੈ ।”

Real Estate