ਫਤਿਹਵੀਰ ਮਾਮਲੇ ‘ਚ ਸੰਗਰੂਰ DC ਦਫਤਰ ਅੱਗੇ ਲੋਕਾਂ ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

963

ਬੋਰਵੈੱਲ ‘ਚ ਡਿੱਗ ਦੇ ਜ਼ਿੰਦਗੀ ਦੀ ਜੰਗ ਹਾਰੇ ਦੋ ਸਾਲਾ ਦੇ ਮਾਸੂਮ ਬੱਚੇ ਫਤਿਹਵੀਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਲੋਕਾਂ ਵਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਭੁੱਖ ਹੜਤਾਲ ‘ਤੇ ਬੈਠੇ ਲੋਕਾਂ ਦਾ ਕਹਿਣਾ ਹੈ ਕਿ ਇਹ ਭੁੱਖ ਹੜਤਾਲ ਉਸ ਸਮੇਂ ਤੱਕ ਜਾਰੀ ਰਹੇਗੀ ,ਜਦੋਂ ਤੱਕ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ‘ਤੇ ਕਾਰਵਾਈ ਨਹੀਂ ਕੀਤੀ ਜਾਂਦੀ।ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਜਾਂਚ ਕਮੇਟੀ ਨਹੀਂ ਬਣਦੀ ,ਉਸ ਸਮੇਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ।ਇਸ ਦੌਰਾਨ ਅੱਜ 5 ਲੋਕ ਭੁੱਖ ਹੜਤਾਲ ‘ਤੇ ਬੈਠੇ ਹਨ।

Real Estate