ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਕੋਈ ਵੀ ਦਸਤਾਵੇਜ ਵਾਪਸ ਨਹੀਂ ਆਇਆ : ਸ੍ਰੋਮਣੀ ਕਮੇਟੀ

ਜੂਨ 1984 ਦੇ ਹਮਲੇ ਵੇਲੇ ਭਾਰਤੀ ਫੌਜ ਵੱਲੋਂ ਜ਼ਬਤ ਕੀਤੇ ਸਿੱਖ ਇਤਿਹਾਸ ਦੇ ਬਹੁਮੁੱਲੇ ਦਸਤਾਵੇਜ਼ਾਂ ਬਾਰੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਫੌਜੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਇਹ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤੇ ਗਏ ਸੀ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੂੰ ਇਸ ਬਾਰੇ ਕੁਝ ਵੀ ਜਾਣਕਾਰੀ ਨਹੀਂ। ਇਸ ਦੇ ਨਾਲ ਹੀ ਕੁਝ ਬਹੁਮੁੱਲੇ ਦਸਤਾਵੇਜ਼ ਕਰੋੜਾਂ ਰੁਪਏ ਵਿੱਚ ਵੇਚੇ ਜਾਣ ਦੀਆਂ ਰਿਪੋਰਟਾਂ ਆਉਣ ਮਗਰੋਂ ਵੀ ਸ਼੍ਰੋਮਣੀ ਕਮੇਟੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਇਸ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਜਿਸ ‘ਚ ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਕਿ ਜੂਨ 1984 ‘ਚ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੇਂਦਰ ਸਰਕਾਰ ਸਰਕਾਰ ਅਤੇ ਫੌਜ ਵੱਲੋਂ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ। ਕੁਝ ਦਿਨ ਪਹਿਲਾਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਮੁੱਦਾ ਉਠਾਉਣ ਤੋਂ ਬਾਅਦ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਡਾ ਰੂਪ ਸਿੰਘ ਨੇ ਲਾਇਬ੍ਰੇਰੀ ਨਾਲ ਸਬੰਧਤ ਰਹੇ ਉਸ ਸਮੇਂ ਅਧਿਕਾਰੀਆ ਅਤੇ ਮੌਜੂਦਾ ਅਧਿਕਾਰੀਆ ਦੀ ਇਕੱਤਰਤਾ ਬੁਲਾਈ ਸੀ। ਡਾ ਰੂਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਅਜੇ ਤੱਕ ਕੋਈ ਸਾਹਿਤਕ ਅਤੇ ਅਨਮੋਲ ਸਰਮਾਇਆ ਨਹੀਂ ਪਹੁੰਚਿਆ। ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਲਾਇਬ੍ਰੇਰੀ ਦੇ ਸਾਬਕਾ ਡਾਇਰੈਕਟਰ ਡਾ ਅਨੁਰਾਗ ਸਿੰਘ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਲਿਸਟਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 205 ਹੱਥਲਿਖਤ ਸਰੂਪ, 807 ਪੁਸਤਕਾਂ, 1 ਹੁਕਮਨਾਮਾ ਅਤੇ ਅਖ਼ਬਾਰਾਂ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤੀਆਂ ਗਈਆਂ ਸਨ। ਡਾ ਰੂਪ ਸਿੰਘ ਨੇ ਵਿਸਥਾਰ ਦਿੰਦਿਆਂ ਦੱਸਿਆ ਕਿ ਅਸੈਸ਼ਨ ਰਜਿਸਟਰਾਂ ਦੇ ਰਿਕਾਰਡ ਮੁਤਾਬਕ ਜੂਨ 1984 ਤੋਂ ਪਹਿਲਾਂ ਲਾਇਬ੍ਰੇਰੀ ਵਿਚ 512 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਸਰੂਪ ਅਤੇ 12613 ਦੁਰਲੱਭ ਪੁਸਤਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਖ਼ਬਾਰਾਂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਿਚ ਆਈ ਸੂਚੀ ਅਤੇ ਡਾ ਅਨੁਰਾਗ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਲਾਇਬ੍ਰੇਰੀ ਦਾ ਸਮਾਨ ਵਾਪਸ ਆਇਆ ਵੀ ਹੈ ਤਾਂ ਫਿਰ ਵੀ 307 ਹੱਥਲਿਖਤ ਪਾਵਨ ਸਰੂਪ ਅਤੇ 11107 ਪੁਸਤਕਾਂ ਸ਼੍ਰੋਮਣੀ ਕਮੇਟੀ ਪਾਸ ਨਹੀਂ ਪੁੱਜੀਆਂ।
ਖ਼ਬਰਾਂ ਆਈਆਂ ਸਨ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਸਤਖ਼ਤ ਵਾਲੇ ਸਰੂਪ 4000 ਪੌਂਡ ‘ਚ ਇੰਗਲੈਂਡ ‘ਚ ਵੇਚੇ ਗਏ , ਇਸ ਸਬੰਧੀ ਡਾ। ਰੂਪ ਸਿੰਘ ਨੇ ਕਿਹਾ ਕਿ ਅਸੀਂ ਇਸ ਸਬੰਧ ‘ਚ ਇਕ ਕਮੇਟੀ ਬਣਾਉਣ ਜਾ ਰਹੇ ਹਾਂ, ਜੋ ਇਸ ਪੱਖ ਦੀ ਮੁਕੰਮਲ ਪੜਤਾਲ ਕਰੇਗੀ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਟਰੱਸਟੀ ਮੈਂਬਰ, ਹੱਥਲਿਖਤਾਂ ਦੇ ਮਾਹਿਰ, ਕਾਨੂੰਨੀ ਮਾਹਿਰ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿਚ ਹੁਣ ਤਕ ਪਹੁੰਚੇ ਸਮਾਨ ਬਾਰੇ ਅਤੇ ਇਸ ਤੋਂ ਇਲਾਵਾ ਵਿਦੇਸ਼ਾਂ ਵਿਚ ਵੇਚੇ ਗਏ ਸਰੂਪਾਂ ਦੇ ਇਲਜ਼ਾਮ ਬਾਰੇ ਬਾਰੀਕੀ ਨਾਲ ਜਾਂਚ ਕਰਵਾਈ ਜਾਵੇਗੀ।

Real Estate