ਸੜਕਾਂ ਤੇ ਫਿਰਦੇ ਪਸ਼ੂਆਂ ਨੂੰ ਹੁਣ ਕੈਦੀ ਸੰਭਾਲਣਗੇ !

ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਗਊਸ਼ਾਲਾਵਾਂ ਬਣਾਈਆਂ ਜਾਣਗੀਆਂ ਤੇ ਜੇਲ੍ਹਾਂ ਅੰਦਰ ਸਜ਼ਾ ਭੁਗਤ ਰਹੇ ਕੈਦੀ ਜੇਲ੍ਹਾਂ ਵਿੱਚ ਇਨ੍ਹਾਂ ਲਾਵਾਰਿਸ ਪਸ਼ੂਆਂ ਦੀ ਦੇਖਭਾਲ ਕਰਨਗੇ। ਮੁਹਾਲੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿ ਸੂਬੇ ਵਿੱਚ ਲਾਵਾਰਿਸ ਪਸ਼ੂ ਗੰਭੀਰ ਸਮੱਸਿਆ ਬਣਦੇ ਜਾ ਰਹੇ ਹਨ। ਇਸ ਬਾਰੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਖਾਲੀ ਪਈਆਂ ਜ਼ਮੀਨਾਂ ਵਿੱਚ ਗਊਸ਼ਾਲਾਵਾਂ ਬਣਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਜੇਲ੍ਹਾਂ ਵਿੱਚ ਵੱਖ-ਵੱਖ ਕੇਸਾਂ ਵਿੱਚ ਸਜ਼ਾ ਭੁਗਤ ਰਹੇ ਕੈਦੀਆਂ ਤੋਂ ਪਸ਼ਆਂ ਦੀ ਸੰਭਾਲ ਦਾ ਕੰਮ ਲਿਆ ਜਾਵੇਗਾ।

Real Estate