ਨਵੀਂ ਸੰਸਦ ਦਾ ਪਹਿਲਾ ਸੈਸ਼ਨ ਕੱਲ੍ਹ ਤੋਂ

ਨਵੀਂ ਸੰਸਦ ਦਾ ਪਹਿਲਾ ਸੈਸ਼ਨ ਭਲਕੇ 17 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸੇ ਸੈਸ਼ਨ ਦੌਰਾਨ 4 ਜੁਲਾਈ ਨੂੰ ਪਹਿਲਾਂ ਦੇਸ਼ ਦਾ ਆਰਥਿਕ ਸਰਵੇਖਣ ਪੇਸ਼ ਹੋਵੇਗਾ ਤੇ ਫਿਰ ਅਗਲੇ ਦਿਨ 5 ਜੁਲਾਈ ਨੂੰ ਦੇਸ਼ ਦਾ ਸਾਲ 2019–2020 ਦਾ ਬਜਟ ਪੇਸ਼ ਹੋਵੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨੇ ਅੱਜ ਐਤਵਾਰ ਨੂੰ ਸਰਬ–ਪਾਰਟੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸੰਸਦੀ ਸੈਸ਼ਨ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਸੱਦੀ ਗਈ ਹੈ। ਅੱਜ ਸ਼ਾਮੀਂ ਸੰਸਦ ਭਵਨ ’ਚ ਹੀ ਐੱਨਡੀਏ ਦੀ ਮੀਟਿੰਗ ਹੋਵੇਗੀ, ਜਿਸ ਵਿੰਚ ਸੈਸ਼ਨ ਲਈ ਰਣਨੀਤੀ ਉਲੀਕਣ ਬਾਰੇ ਚਰਚਾ ਹੋਵੇਗੀ। ਸੰਸਦੀ ਸੈਸ਼ਨ ਨੂੰ ਠੀਕ ਢੰਗ ਨਾਲ ਚਲਾਉਣ ਵਿੱਚ ਕਾਂਗਰਸ ਦਾ ਸਹਿਯੋਗ ਮੰਗਣ ਲਈ ਸ਼ੁੱਕਰਵਾਰ ਨੂੰ ਕਾਂਗਰਸੀ ਸੰਸਦੀ ਪਾਰਟੀ ਦੇ ਮੁਖੀ ਸੋਨੀਆ ਗਾਂਧੀ ਨਾਲ ਵੀ ਪ੍ਰਹਲਾਦ ਜੋਸ਼ੀ ਨੇ ਮੁਲਾਕਾਤ ਕੀਤੀ ਸੀ। ਉਨ੍ਹਾਂ ਨਾਲ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਅਰਜੁਨ ਰਾਮ ਮੇਘਵਾਲ ਵੀ ਸਨ। 17ਵੀਂ ਲੋਕ ਸਭਾ ਦਾ ਇਹ ਪਹਿਲਾ ਸੈਸ਼ਨ 26 ਜੁਲਾਈ ਤੱਕ ਚੱਲੇਗਾ।

Real Estate