ਫ਼ਤਿਹਵੀਰ ਮੌਤ ਮਾਮਲੇ ਤੇ ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

1046

ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਨੂੰ ਇੱਕ ਬੋਰਵੈੱਲ ’ਚ ਡਿੱਗਣ ਤੋਂ ਬਾਅਦ ਸਾਹ ਘੁੱਟਣ ਕਾਰਨ ਮਾਰੇ ਗਏ ਦੋ ਸਾਲਾ ਫ਼ਤਿਹਵੀਰ ਸਿੰਘ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ’ਚ ਹੋਈ।ਅੱਜ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਪੁੱਛਿਆ ਕਿ ਉਹ ਇਹ ਸਪੱਸ਼ਟ ਕਰਨ ਕਿ ਫ਼ਤਿਹਵੀਰ ਦੀ ਮੌਤ ਲਈ ਆਖ਼ਰ ਕੌਣ ਜ਼ਿੰਮੇਵਾਰ ਸੀ। ਇਸ ਤੋਂ ਇਲਾਵਾ ਅਦਾਲਤ ਨੇ ਇਹ ਵੀ ਪੁੱਛਿਆ ਕਿ ਸਾਲ 2010 ਦੌਰਾਨ ਸੁਪਰੀਮ ਕੋਰਟ ਨੇ ਬਾਕਾਇਦਾ ਬੋਰਵੈੱਲ ਪੁੱਟਣ ਦੇ ਕੁਝ ਖ਼ਾਸ ਦਿਸ਼ਾ–ਨਿਰਦੇਸ਼ ਜਾਰੀ ਕੀਤੇ ਸਨ, ਉਨ੍ਹਾਂ ਹਦਾਇਤਾਂ ਦੀ ਰੌਸ਼ਨੀ ਵਿੱਚ ਪੰਜਾਬ ਵਿੱਚ ਕਿਹੜੇ–ਕਿਹੜੇ ਜ਼ਰੂਰੀ ਕਦਮ ਚੁੱਕੇ ਗਏ ਕਿ ਅਜਿਹੇ ਹਾਦਸੇ ਅੱਗੇ ਤੋਂ ਕਦੇ ਨਾ ਵਾਪਰਨ। ਅੱਜ ਅਦਾਲਤ ਨੇ ਜਿੱਥੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ, ਉੱਥੇ ਕੇਂਦਰ ਸਰਕਾਰ, ਦੋਵੇਂ ਮੁੱਦਈਆਂ ਤੇ ਐੱਨਡੀਆਰਐੱਫ਼ ਨੂੰ ਵੀ ਨੋਟਿਸ ਜਾਰੀ ਕੀਤੇ ਗਏ।

Real Estate