ਸਾਬਕਾ ਜੱਥੇਦਾਰ ਇਕਬਾਲ ਸਿੰਘ ਦਾ ਬਾਦਲਾਂ ਖਿਲਾਫ਼ ਬਿਆਨ !

1109

ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਤੇ ਉਸ ਤੋਂ ਵਾਪਰੀਆਂ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਕੋਲ ਆਪਣੇ ਲਿਖਤੀ ਬਿਆਨ ਵਿੱਚਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਇਕਬਾਲ ਸਿੰਘ ਨੇ ਦਾਅਵਾ ਕੀਤਾ ਗਿਆ ਹੈ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਾਫ਼ੀ ਦਿਵਾਉਣ ਦਾ ਫ਼ੈਸਲਾ ਬਾਦਲਾਂ ਨੇ ਪਹਿਲਾਂ ਤੋਂ ਹੀ ਕੀਤਾ ਹੋਇਆ ਸੀ।ਜੱਥੇਦਾਰ ਇਕਬਾਲ ਸਿੰਘ ਦਾ ਇਹ ਬਿਆਨ ਹੁਣ ਸਿਟ ਵੱਲੋਂ ਪੇਸ਼ ਕੀਤੀ ਗਈ ਚਾਰਜਸ਼ੀਟ ਦਾ ਹਿੱਸਾ ਹੈ।ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਦੋਸ਼–ਪੱਤਰ ਆਇਦ ਕਰਨ ਸਮੇਂ ਸਿਟ ਨੇ ਜੱਥੇਦਾਰ ਇਕਬਾਲ ਸਿੰਘ ਦੇ ਇਸ ਬਿਆਨ ਨੂੰ ਵਰਤਿਆ ਹੈ। ਬਿਆਨ ਵਿੱਚ ਗਿਆਨੀ ਇਕਬਾਲ ਸਿੰਘ ਨੇ ਕਿਹਾ ਹੈ ਕਿ 24 ਸਤੰਬਰ, 2015 ਨੂੰ ਡੇਰਾ ਸਿਰਸਾ ਦੇ ਮੁਖੀ ਮੁਆਫ਼ੀ ਦੇਣ ਦੀ ਬਾਦਲਾਂ ਦੀ ਪਹਿਲਾਂ ਤੋਂ ਹੀ ਯੋਜਨਾ ਸੀ। ਗਿਆਨੀ ਇਕਬਾਲ ਸਿੰਘ ਨੇ ਆਪਣੇ ਬਿਆਨ ’ਚ ਇਹ ਵੀ ਦਾਅਵਾ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਦੋਂ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਤਕਾਲੀਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਦੇ ਦਬਾਅ ਹੇਠ ਆ ਕੇ ਡੇਰਾ ਮੁਖੀ ਨੂੰ ਮੁਆਫ਼ੀ ਦਿੱਤੀ ਸੀ।ਗਿਆਨੀ ਇਕਬਾਲ ਸਿੰਘ ਨੇ ਦਾਅਵਾ ਵੀ ਕੀਤਾ ਹੈ ਕਿ ਉਨ੍ਹਾਂ ਨੇ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਦਾ ਲਗਾਤਾਰ ਵਿਰੋਧ ਕੀਤਾ ਸੀ।ਉਨ੍ਹਾਂ ਵੀ ਦੋਸ਼ ਲਾਇਆ ਹੈ ਕਿ ਡੇਰਾ ਮੁਖੀ ਦੀ ਦੀ ਚਿੱਠੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੋਬਾਰਾ ਸੋਧੀ ਗਈ ਸੀ ਤੇ ਹੇਠਾਂ ਡੇਰਾ ਮੁਖੀ ਦੇ ਜਾਅਲੀ ਹਸਤਾਖਰ ਵੀ ਕੀਤੇ ਗਏ ਸਨ। ਗਿਆਨੀ ਇਕਬਾਲ ਸਿੰਘ ਦਾ ਦਾਅਵਾ ਹੈ ਕਿ ਉਨ੍ਹਾਂ ਕਦੇ ਵੀ ਡੇਰਾ ਮੁਖੀ ਨੂੰ ਮਾਫ਼ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ।

Real Estate