ਸਿੱਧੂ ਖਿਲਾਫ ਲੱਗੇ ਪੋਸਟਰ

1064

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਰਾਜਨੀਤੀ ਤੋਂ ਸੰਨਿਆਸ ਦੀ ਮੰਗ ਲਈ ਪੰਜਾਬ ਵਿੱਚ ਪੋਸਟਰ ਲੱਗੇ ਹਨ। ਮੋਹਾਲੀ ਵਿਚ ਕੰਧਾਂ ਉਤੇ ਪੋਸਟਰ ਲਾਏ ਗਏ ਹਨ, ਜਿਨ੍ਹਾਂ ਵਿਚ ਨਵਜੋਤ ਸਿੰਘ ਸਿੱਧੂ ਨੂੰ ਪੁੱਛਿਆ ਗਿਆ ਹੈ ਕਿ ਤੁਸੀਂ ਰਾਜਨੀਤੀ ਕਦੋਂ ਛੱਡ ਰਹੇ ਹੋ? ਨਵਜੋਤ ਸਿੰਘ ਸਿੱਧੂ ਦੀ ਫੋਟੋ ਲਗੇ ਪੋਸਟਰਵਿਚ ਲਿਖਿਆ ਗਿਆ ਹੈ – ਤੁਸੀਂ ਰਾਜਨੀਤੀ ਕਦੋਂ ਛੱਡ ਰਹੇ ਹੋ? ਸਮਾਂ ਆ ਗਿਆ ਹੈ ਕਿ ਤੁਸੀਂ ਆਪਣਾ ਵਾਅਦਾ ਨਿਭਾਓ। ਅਸੀਂ ਤੁਹਾਡੇ ਅਸਤੀਫੇ ਦੀ ਉਡੀਕ ਕਰ ਰਹੇ ਹਾਂ।
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਮੇਠੀ ਤੋਂ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਜੇਕਰ ਰਾਹੁਲ ਗਾਂਧੀ ਅਮੇਠੀ ਤੋਂ ਹਾਰੇ ਤਾਂ ਅਸਤੀਫਾ ਦੇ ਦੇਵਾਂਗਾ ਅਤੇ ਸਿਆਸਤ ਛੱਡ ਦੇਵਾਂਗਾ।

Real Estate