ਝੂਠੇ ਪੁਲਿਸ ਮੁਕਾਬਲਿਆਂ ‘ਚ ਸਜ਼ਾਯਾਫ਼ਤਾ ਪੁਲਸੀਆਂ ਨੂੰ ਮਿਲੀ ਮੁਆਫੀ ਸਵਾਲਾਂ ਦੇ ਘੇਰੇ ‘ਚ

18 ਵਰ੍ਹੇ ਪਹਿਲਾਂ ਇੱਕ ਸਿੱਖ ਹਰਜੀਤ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਦੇ ਦੋਸ਼ ਵਿਚ ਸਜ਼ਾਯਾਫ਼ਤਾ 4 ਪੁਲਿਸ ਕਰਮੀਆਂ ਦੀ ਸਜ਼ਾ ਰਾਜਪਾਲ ਪੰਜਾਬ ਵੱਲੋਂ ਮੁਆਫ਼ ਕਰਨ ਦੇ ਕੇਸ ‘ਚ ਵਿਵਾਦ ਖੜ੍ਹਾ ਹੋ ਗਿਆ ਹੈ ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਚਾਰ ਪੁਲਿਸ ਅਧਿਕਾਰੀਆਂ ਨੂੰ ਮੁਆਫੀ ਦੇਣ ਦੀ ਸਿਫਾਰਿਸ਼ ਕਰਨ ਲਈ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕੀਤੀ ਹੈ, ਜਿਹਨਾਂ ਨੇ 1993 ਵਿਚ ਵਾਰੀ ਤੋਂ ਪਹਿਲਾਂ ਤਰੱਕੀਆਂ ਲੈਣ ਲਈ ਇੱਕ ਨਿਰੋਦਸ਼ ਸਿੱਖ ਨੌਜਵਾਨ ਨੂੰ ਅਗਵਾ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ।

Real Estate