ਕੈਪਟਨ ਵੱਲੋਂ ਬਿੱਟੂ ਕਤਲ ਦੀ ਜਾਂਚ ਲਈ ਕਮੇਟੀ ਕਾਇਮ, 3 ਦਿਨਾਂ ’ਚ ਦੇਵੇਗੀ ਰਿਪੋਰਟ

914

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਦੀ ਨਵੀਂ ਉੱਚ–ਸੁਰੱਖਿਆ ਪ੍ਰਾਪਤ ਜੇਲ੍ਹ ਵਿੱਚ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਮਹਿੰਦਰ ਪਾਲ ਬਿੱਟੂ ਦੇ ਕਤਲ ਦੀ ਜਾਂਚ ਲਈ ਇੱਕ ਕਮੇਟੀ ਕਾਇਮ ਕਰ ਦਿੱਤੀ ਹੈ। ਇਸ ਕਮੇਟੀ ਨੂੰ ਤਿੰਨ ਦਿਨਾਂ ਅੰਦਰ ਆਪਣੀ ਰਿਪੋਰਟ ਦੇਣ ਲਈ ਆਖਿਆ ਗਿਆ ਹੈ।ਮੁੱਖ ਮੰਤਰੀ ਨੇ ਹਮਲਾਵਰਾਂ ਨੂੰ ਸਖ਼ਤ ਸਜ਼ਾ ਦੇਣ ਦੀ ਚੇਤਾਵਨੀ ਵੀ ਦਿੱਤੀ ਹੈ।
ਮਹਿੰਦਰਪਾਲ ਬਿੱਟੂ ਨੂੰ ਪਿਛਲੇ ਸਾਲ ਗ੍ਰਿ਼ਫ਼ਤਾਰ ਕੀਤਾ ਗਿਆ ਸੀ। ਉਸ ਦੇ ਕਤਲ ਦੀ ਵਾਰਦਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਸੂਬੇ ਵਿੱਚ ਹੀ ਸਖ਼ਤ ਸੁਰੱਖਿਆ ਚੌਕਸੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਤੇ ਏਕਤਾ ਬਣਾਏ ਰੱਖਣ ਦੀ ਅਪੀਲ ਕਰਦਿਆਂ ਅਫ਼ਵਾਹਾਂ ਉੱਤੇ ਕੋਈ ਧਿਆਨ ਨਾ ਦੇਣ ਲਈ ਵੀ ਕਿਹਾ ਹੈ।

Real Estate