ਝੂਠੇ ਪੁਲਿਸ ਮੁਕਾਬਲੇ ‘ਚ ਮੁਲਾਜ਼ਮਾਂ ਦੀ ਸਜ਼ਾ ਮੁਆਫ ਕਰਨ ਖਿਲਾਫ਼ ਅਦਾਲਤ ‘ਚ ਪਟੀਸ਼ਨ ਦਾਖਲ

931

ਪੰਜਾਬ ਦੇ ਗਵਰਨਰ ਵੱਲੋਂ ਲੁਧਿਆਣਾ ਦੇ ਇੱਕ ਨੌਜਵਾਨ ਦੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਬਰੀ ਕੀਤੇ ਪੁਲਿਸ ਮੁਲਜ਼ਮਾਂ ਦੀ ਸਜ਼ਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਹਰੀ ਚੰਦ ਨੇ ਅਦਾਲਤ ‘ਚ ਇੱਕ ਅਪੀਲ ਦਾਇਰ ਕੀਤੀ ਹੈ। ਜਿਸ ‘ਚ ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਮੁਲਾਜ਼ਮਾ ਵੱਲੋਂ ਕੀਤੇ ਇਸ ਗਲਤ ਕੰਮ ‘ਚ ਬਰੀ ਨਾ ਕਰਕੇ ਉਨ੍ਹਾਂ ਦੀ ਸਜ਼ਾ ਨੂੰ ਬਰਕਰਾਰ ਰੱਖ ਕੇ ਲੋਕਤੰਤਰ ਦੇ ਹੱਕ ‘ਚ ਫੈਸਲਾ ਸੁਣਾਇਆ ਜਾਵੇ। ਕਿਉਕਿ ਪੀੜਤ ਪਰਿਵਾਰ ਨੂੰ 21 ਸਾਲ ਬਾਅਦ ਮਿਲਿਆ ਇਨਸਾਫ ਵੀ ਅਧੂਰਾ ਰਹਿ ਗਿਆ ਹੈ।
21 ਸਾਲ ਪਹਿਲਾਂ ਦੇ ਝੂਠੇ ਪੁਲਿਸ ਮੁਕਾਬਲੇ ਮਾਮਲੇ ‘ਚ ਜੇਲ੍ਹ ‘ਚ ਬੰਦ ਉਮਰਕੈਦ ਦੀ ਸਜ਼ਾ ਕੱਟ ਰਹੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਬਰੀ ਕਰਨ ਦਾ ਫੈਸਲਾ ਸੁਣਾਇਆ ਗਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਇਲਜ਼ਾਮ ਸੀ ਕਿ 21 ਸਾਲ ਪਹਿਲਾਂ 1993 ‘ਚ ਇਨ੍ਹਾਂ ਨੇ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਲੁਧਿਆਣਾ ਜਿਲ੍ਹੇ ਦੇ ਪਿੰਡ ਸਹਾਰਨ ਮਾਜਰਾ ਦੇ ਨੌਜਵਾਨ ਹਰਜੀਤ ਸਿੰਘ ਨੂੰ ਮਾਰ ਦਿੱਤਾ ।
ਮਾਮਲਾ ਜਦੋਂ ਹਾਈ ਕੋਰਟ ਪੁੱਜਿਆ ਤਾਂ ਹਾਈ ਕੋਰਟ ਨੇ 1996 ‘ਚ ਇਸ ਪੂਰੇ ਮਾਮਲੇ ਦੀ ਜਾਂਚ ਦੇ ਸੀਬੀਆਈ ਨੂੰ ਹੁਕਮ ਜਾਰੀ ਕੀਤੇ। ਜਿਸ ਤੋਂ ਬਾਅਦ ਸੀਬੀਆਈ ਨੇ ਲੰਮਾ ਸਮਾਂ ਇਸ ਮਾਮਲੇ ਦੀ ਜਾਂਚ ਕੀਤੀ ਅਤੇ ਅੰਤ 2014 ਨੂੰ ਪਟਿਆਲਾ ਦੀ ਸੀਬੀਆਈ ਅਦਾਲਤ ਵੱਲੋਂ ਚਾਰੇ ਦੋਸ਼ੀ ਪੁਲਿਸ ਮੁਲਾਜ਼ਮਾਂ ਰਵਿੰਦਰ ਕੁਮਾਰ ਸਿੰਘ, ਹਰਜਿੰਦਰ ਸਿੰਘ, ਬ੍ਰਿਜ਼ ਲਾਲ ਵਰਮਾ ਅਤੇ ਓਕਾਂਰ ਸਿੰਘ ਯਾਦਵ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ।

Real Estate