ਲੁਧਿਆਣਾ ਜੇਲ੍ਹ ‘ਚ ਮਾਰੇ ਗਏ ਕੈਦੀ ਦਾ ਪੋਸਟਮਾਰਟਮ ਅੱਜ , ਹਸਪਤਾਲ ਪੁਲਿਸ ਛਾਉਣੀ ‘ਚ ਤਬਦੀਲ

1256

ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੀਤੇ ਦਿਨ ਹੋਈਆਂ ਝੜਪਾਂ ਵਿਚ ਗੋਲੀ ਲੱਗਣ ਕਾਰਨ ਹੋਈ ਇਕ ਨੌਜਵਾਨ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਅੱਜ ਸਵੇਰੇ ਭਾਰੀ ਗਿਣਤੀ ਵਿਚ ਲੋਕ ਸਿਵਲ ਹਸਪਤਾਲ ਵਿਚ ਇਕੱਠਾ ਹੋਣਾ ਸ਼ੁਰੂ ਹੋ ਗਏ ਹਨ, ਸਿਵਲ ਹਸਪਤਾਲ ਵਿਚ ਅੱਜ ਮ੍ਰਿਤਕ ਨੌਜਵਾਨ ਅਜੀਤ ਸਿੰਘ ਬਾਬਾ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਣਾ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਸਿਵਲ ਹਸਪਤਾਲ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਉੱਚ ਪੁਲਿਸ ਅਧਿਕਾਰੀ ਕਰ ਰਹੇ ਹਨ।
ਬੀਤੇ ਕੱਲ੍ਹ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਹੋਈ ਖ਼ੂਨੀ ਝੜਪ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਸੀ ਕਿ ਜੇਲ੍ਹ ਵਿਚ ਇਕ ਕੈਦੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮੌਤ ਦੀ ਖ਼ਬਰ ਸੁਣ ਕੇ ਸਾਰੇ ਕੈਦੀ ਜੇਲ੍ਹ ਡਿਉੜੀ ਵਿਚ ਇਕਠੇ ਹੋ ਗਏ ਤੇ ਇਨ੍ਹਾਂ ਵੱਲੋਂ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ ਗਿਆ। ਇਸ ਝੜਪ ਵਿਚ ਕੁੱਲ 10 ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਵਿਚ 5 ਕੈਦੀ ਤੇ 5 ਪੁਲਿਸ ਮੁਲਾਜ਼ਮ ਸ਼ਾਮਲ ਹਨ।ਹੰਗਾਮੇ ਦਾ ਲਾਹਾ ਲੈਂਦਿਆਂ ਕਈ ਕੈਦੀਆਂ ਨੇ ਭੱਜਣ ਦੀ ਕੋਸ਼ਿਸ਼ ਵੀ ਕੀਤੀ ਸੀ।

Real Estate