ਲੁਧਿਆਣਾ ਜੇਲ਼੍ਹ ਵਿਵਾਦ :20 ਦੇ ਕਰੀਬ ਕੈਦੀਆਂ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ

1296

ਬੀਤੇ ਦਿਨ ਲੁਧਿਆਣਾ ਦੀ ਜੇਲ਼੍ਹ ‘ਚ ਕੈਦੀਆਂ ਤੇ ਪੁਲਿਸ ਮੁਲਾਜ਼ਮਾਂ ‘ਚ ਝੜਪ ਹੋਈ ਸੀ। ਇਸ ‘ਚ ਕਈ ਲੋਕ ਜ਼ਖ਼ਮੀ ਹੋਏ। ਅੱਜ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕੈਦੀਆਂ ਤੇ ਪੁਲਿਸ ਮੁਲਾਜ਼ਮਾਂ ਦਾ ਹਾਲ ਪੁੱਛਣ ਪਹੁੰਚੇ। ਇਸ ਦੌਰਾਨ ਰੰਧਾਵਾ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਸਿਮਰਜੀਤ ਬੈਂਸ ਤੇ ਮ੍ਰਿਤਕ ਅਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਨਾਅਰੇ ਲਾਏ ਤੇ ਉਨ੍ਹਾਂ ਦਾ ਰਾਹ ਵੀ ਰੋਕਿਆ।ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਦੂਜੇ ਪਾਸੇ ਸਿਮਰਜੀਤ ਬੈਂਸ ਦਾ ਕਹਿਣਾ ਹੈ ਕਿ ਅਜੀਤ ਸਿੰਘ ਬੇਕਸੂਰ ਸੀ। ਪੁਲਿਸ ਨੇ ਗੋਲ਼ੀ ਮਾਰ ਉਸ ਦਾ ਕਤਲ ਕੀਤਾ ਹੈ। ਇਸ ਕਰਕੇ ਦੋਸ਼ੀ ਪੁਲਿਸ ਕਰਮੀਆਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ।
ਝੜਪਾਂ ਦੇ ਮਾਮਲੇ ਵਿਚ 20 ਦੇ ਕਰੀਬ ਕੈਦੀਆਂ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਸੁਪਰਡੈਂਟ ਵੱਲੋਂ ਇਨ੍ਹਾਂ ਕੈਦੀਆਂ ਵਿਰੁੱਧ ਪੁਲਿਸ ਮੁਲਾਜ਼ਮਾਂ ‘ਤੇ ਕਾਤਲਾਨਾ ਹਮਲਾ ਅਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦਾ ਦੋਸ਼ ਲਗਾਇਆ ਹੈ।ਪੁਲਿਸ ਨੇ ਧਾਰਾ 307 ਤਹਿਤ ਕੈਦੀਆਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।

Real Estate