ਸਜ਼ਾ ਭੁਗਤ ਰਹੇ ਅਜੇ ਚੌਟਾਲਾ ਕੋਲੋਂ ਜੇਲ੍ਹ ਚੋਂ ਮੋਬਾਇਲ ਫੜ੍ਹਿਆ ਗਿਆ

1257

ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਜਨਨਾਇਕ ਜਨਤਾ ਪਾਰਟੀ ਦੇ ਨੇਤਾ ਅਜੇ ਚੌਟਾਲਾ ਕੋਲੋਂ ਤਲਾਸ਼ੀ ਦੌਰਾਨ ਇੱਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਫਿਲਹਾਲ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਹਰਿਆਣਾ ‘ਚ ਅਧਿਆਪਕਾਂ ਦੀ ਭਰਤੀ ਘੋਟਾਲਾ ਮਾਮਲੇ ‘ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਅਤੇ ਉਨ੍ਹਾਂ ਦੇ ਪੁੱਤਰ ਅਜੇ ਚੌਟਾਲਾ ਜੇਲ੍ਹ ‘ਚ ਬੰਦ ਹਨ। ਖ਼ਬਰਾਂ ਅਨੁਸਾਰ ਜੇਲ੍ਹ ਪ੍ਰਸ਼ਾਸਨ ਨੂੰ ਜਾਣਕਾਰੀ ਮਿਲੀ ਸੀ ਕਿ ਜੇਲ ‘ਚ ਅਜੈ ਚੌਟਾਲਾ ਮੋਬਾਇਲ ਫੋਨ ਦੀ ਵਰਤੋਂ ਕਰ ਰਹੇ ਹਨ। ਜਿਸ ਤੋਂ ਬਾਅਦ ਛਾਪੇਮਾਰੀ ਕੀਤੀ ਤੇ ਅਜੈ ਚੌਟਾਲਾ ਕੋਲੋ ਮੋਬਾਇਲ ਬਰਾਮਦ ਕੀਤਾ ਗਿਆ। ਹਰਿਆਣਾ ਦੇ ਸਿੱਖਿਆ ਭਰਤੀ ਘੋਟਾਲੇ ‘ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਅਤੇ ਉਨ੍ਹਾਂ ਦਾ ਬੇਟਾ ਅਜੈ ਚੌਟਾਲਾ ਜੇਲ ‘ਚ ਬੰਦ ਹਨ। ਅਦਾਲਤ ਨੇ ਉਨ੍ਹਾਂ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ।

Real Estate