ਬੱਸਾਂ ਖੱਡਾਂ ‘ਚ ਡਿੱਗਣ ਨਾਲ ਜੰਮੂ ‘ਚ 35 ਤੇ ਸ਼ਿਮਲੇ ‘ਚ 4 ਮੌਤਾਂ

1171

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ‘ਚ ਅੱਜ ਯਾਤਰੀਆਂ ਨਾਲ ਭਰੀ ਇੱਕ ਮਿੰਨੀ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਡਿੱਗ ਪਈ। ਇਸ ਹਾਦਸੇ ‘ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਹਾਦਸਾ ਅੱਜ ਸਵੇਰੇ ਕੇਸ਼ਵਾਨ ਦੇ ਪਹਾੜੀ ਇਲਾਕੇ ਵਿੱਚ ਸਵੇਰੇ 7:50 ਵਜੇ ਵਾਪਰਿਆ। ਬੱਸ ਕੇਸ਼ਵਨ ਤੋਂ ਕਿਸ਼ਤਵਾੜ ਵੱਲ ਜਾ ਰਹੀ ਸੀ ਅਤੇ ਇਸੇ ਦੌਰਾਨ ਚਾਲਕ ਕੋਲੋਂ ਬੱਸ ‘ਤੇ ਕਾਬੂ ਨਾ ਰਿਹਾ ਤੇ ਬੱਸ ਡੂੰਘੀ ਖੱਡ ‘ਚ ਡਿੱਗ ਪਈ।ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੇ ਰਾਜਪਾਲ ਸਤਿਆਪਾਲ ਮਲਿਕ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਹੈ। ਉੱਥੇ ਹੀ ਉਨ੍ਹਾਂ ਨੇ ਹਾਦਸੇ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਵਧੀਆ ਡਾਕਟਰੀ ਇਲਾਜ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ।
ਸ਼ਿਮਲਾ ਵਿੱਚ ਅੱਜ ਇੱਕ ਸਕੂਲ ਬੱਸ ਖੱਡ ਵਿੱਚ ਡਿੱਗ ਪਈ, ਜਿਸ ਕਾਰਨ ਬੱਸ ਡਰਾਇਵਰ ਤੇ ਤਿੰਨ ਵਿਦਿਆਰਥੀਆਂ ਸਮੇਤ ਚਾਰ ਵਿਅਕਤੀਆਂ ਦੀ ਮੌਕੇ ‘ਤੇ ਮੌਤ ਹੋ ਗਈ। ਕਈ ਵਿਦਿਆਰਥੀ ਜ਼ਖ਼ਮੀ ਹੋ ਗਏ ਹਨ।ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਹੇਠਲੇ ਖਾਲਿਨੀ ਇਲਾਕੇ ਵਿੱਚ ਵਾਪਰਿਆ।

Real Estate