ਲੋਕ ਸਭਾ ਚੋਣਾਂ ਹਾਰਨ ਮਗਰੋਂ ਕਾਂਗਰਸ ਵਿੱਚ ਦਿੱਤੇ ਗਏ ਹਨ 100 ਤੋਂ ਵੱਧ ਅਸਤੀਫ਼ੇ ?

1166

ਦੇਸ ਦੇ ਸਭ ਤੋਂ ਪੁਰਾਣੇ ਸਿਆਸੀ ਦਲ ਕਾਂਗਰਸ ਵਿੱਚ ਅਸਤੀਫ਼ਿਆਂ ਦੀ ਝੜੀ ਲਗੀ ਹੋਈ ਹੈ । ਕਾਂਗਰਸ ਦੀਆਂ ਸਿਆਸੀ ਇਕਾਈਆਂ ਨੂੰ ਮਿਲਾ ਕੇ ਹੁਣ ਤੱਕ 100 ਤੋਂ ਵੱਧ ਅਹੁਦੇਦਾਰਾਂ ਦੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ।ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਨਾਮ ਰਾਜ ਸਭਾ ਸੰਸਦ ਮੈਂਬਰ ਵਿਵੇਕ ਤਨਖਾ ਦਾ ਹੈ ਜੋ ਪਾਰਟੀ ਦੇ ਕਾਨੂੰਨੀ ਅਤੇ ਮੁਨੱਖੀ ਅਧਿਕਾਰ ਸੈੱਲ ਦੇ ਚੇਅਰਮੈਨ ਵੀ ਹਨ। ਵਿਵੇਕ ਤਨਖਾ ਨੇ ਟਵੀਟ ਕਰਕੇ ਸੁਝਾਅ ਦਿੱਤਾ ਹੈ ਕਿ ਸਾਰਿਆਂ ਨੂੰ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਤਾਂ ਜੋ ਰਾਹੁਲ ਗਾਂਧੀ ਨੂੰ ਆਪਣੀ ਟੀਮ ਚੁਣਨ ਲਈ ਪੂਰੀ ਛੋਟ ਮਿਲ ਸਕੇ।ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਨੇ ਵੀ ਅਸਤੀਫ਼ਾ ਦੇਣ ਦੀ ਗੱਲ ਆਖੀ ਸੀ। ਅਸਤੀਫ਼ਾ ਦੇਣ ਵਾਲਿਆਂ ਵਿੱਚ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਰਾਜੇਸ਼ ਲਿਲੋਠੀਆ ਅਤੇ ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਾਰਜਕਾਰੀ ਪ੍ਰਧਾਨ ਪੂਨਮ ਪ੍ਰਭਾਵਰ ਵੀ ਸ਼ਾਮਿਲ ਹਨ।ਉੱਥੇ, ਸ਼ਨਿੱਚਰਵਾਰ ਨੂੰ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ 35 ਅਹੁਦੇਦਾਰਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਲੋਕ ਸਭਾ ਚੋਣਾਂ ਵਿੱਚ ਸੂਬੇ ‘ਚ ਪਾਰਟੀ ਦੀ ਹਾਰ ਲਈ ਖ਼ੁਦ ਨੂੰ ਜ਼ਿੰਮੇਵਾਰ ਦੱਸਦਿਆਂ ਅਸਤੀਫਾ ਦੇ ਦਿੱਤਾ।
ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਕਾਰਜ ਕਮੇਟੀ ਦੀ ਬੈਠਕ ਵਿੱਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਹੋਇਆ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ ਪਰ ਇਸ ਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ। ਇਸ ਤੋਂ ਬਾਅਦ ਕਥਿਤ ਤੌਰ ‘ਤੇ ਵੀਰਵਾਰ ਨੂੰ ਹਰਿਆਣਾ ਦੇ ਕਾਂਗਰਸੀ ਨੇਤਾਵਾਂ ਦੇ ਨਾਲ ਹੋਈ ਬੈਠਕ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਹਾਰ ਦੀ ਜ਼ਿੰਮੇਵਾਰੀ ਲਈ ਪਰ ਸੂਬਾ ਇਕਾਈਆਂ ‘ਚ ਕਿਸੇ ਨੇ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਨਹੀਂ ਦਿੱਤਾ, ਜਿਸ ਤੋਂ ਬਾਅਦ ਅਸਤੀਫ਼ਿਆਂ ਦੀ ਝੜੀ ਲਗ ਗਈ।
ਅਜਿਹਾ ਕਿਹਾ ਜਾ ਰਿਹਾ ਹੈ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਦਾ ਪੂਰਾ ਮਨ ਬਣਾ ਲਿਆ ਸੀ। ਤਾਂ ਹੁਣ ਸਵਾਲ ਉੱਠਦਾ ਹੈ ਕਿ ਕੀ ਇਹ ਅਸਤੀਫ਼ੇ ਉਨ੍ਹਾਂ ਨੇ ਆਪਣੇ ਫ਼ੈਸਲੇ ‘ਤੇ ਸੋਚਣ ਲਈ ਮਜਬੂਰ ਕਰਨ ਲਈ ਹਨ?

Real Estate