ਡਾ. ਮਨਮੋਹਨ ਸਿੰਘ ਨੂੰ ਰਾਜ ਸਭਾ ਮੈਂਬਰ ਬਣਾਈ ਰੱਖਣਾ ਚਾਹੁੰਦੀ ਹੈ ਕਾਂਗਰਸ ?

997

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਕਾਰਜਕਾਲ ਖਤਮ ਹੋ ਚੁੱਕਾ ਹੈ। ਖਬਰਾਂ ਹਨ ਉਹ ਮੁੜ ਸੰਸਦ ਵਿੱਚ ਨਹੀਂ ਜਾਣਗੇ ਪਰ ਹੁਣ ਕਾਂਗਰਸ ਉਨ੍ਹਾਂ ਨੂੰ ਰਾਜ ਸਭਾ ਭੇਜਣ ਦੀ ਤਿਆਰੀ ਕਰ ਰਹੀ ਹੈ। ਡਾ. ਮਨਮੋਹਨ ਸਿੰਘ ਦੇ ਤਜਰਬੇ ਤੇ ਰੁਤਬੇ ਕਰਕੇ ਕਾਂਗਰਸ ਉਨ੍ਹਾਂ ਨੂੰ ਰਾਜਸਥਾਨ ਵਿੱਚੋਂ ਰਾਜ ਸਭਾ ਵਿੱਚ ਭੇਜਣ ਦੀ ਤਿਆਰੀ ਕਰ ਰਹੀ ਹੈ। ਰਾਜਸਥਾਨ ਤੋਂ ਉਪਰਲੇ ਸਦਨ ਦੀ ਇਹ ਸੀਟ ਭਾਜਪਾ ਦੇ ਸੰਸਦ ਮੈਂਬਰ ਤੇ ਸੂਬਾਈ ਪ੍ਰਧਾਨ ਮਦਨ ਲਾਲ ਸੈਣੀ ਦੇ ਅਕਾਲ ਚਲਾਣੇ ਕਰਕੇ ਖਾਲੀ ਹੋਈ ਹੈ। ਚੋਣ ਕਮਿਸ਼ਨ ਵੱਲੋਂ ਰਾਜ ਸਭਾ ਸੀਟ ਲਈ ਨੋਟੀਫਿਕੇਸ਼ਨ ਜਾਰੀ ਕਰਨ ਮਗਰੋਂ ਸੂਬੇ ਦੀ ਸੱਤਾਧਾਰੀ ਗਹਿਲੋਤ ਸਰਕਾਰ ਵੱਲੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਜਾਵੇਗੀ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਕਾਂਗਰਸ, ਸਾਬਕਾ ਪ੍ਰਧਾਨ ਮੰਤਰੀ ਨੂੰ ਤਾਮਿਲਨਾਡੂ ਚੋਂ ਰਾਜ ਸਭਾ ਵਿੱਚ ਲਿਆਉਣ ਲਈ ਐਮਕੇ ਸਟਾਲਿਨ ਦੀ ਅਗਵਾਈ ਵਾਲੀ ਡੀਐਮਕੇ ਨਾਲ ਵਿਉਂਤਾਂ ਘੜ ਰਹੀ ਹੈ ਪਰ ਇਸ ਦੌਰਾਨ ਡੀਐਮਕੇ ਨੇ ਸੂਬੇ ਦੀਆਂ 6 ਰਾਜ ਸਭਾ ਸੀਟਾਂ ਲਈ 18 ਜੁਲਾਈ ਨੂੰ ਹੋਣ ਵਾਲੀ ਚੋਣ ਲਈ ਆਪਣੇ ਤਿੰਨ ਉਮੀਦਵਾਰ ਐਲਾਨ ਦਿੱਤੇ ਹਨ।

Real Estate