ਮੁੰਬਈ ’ਚ ਇੱਕ ਹੋਰ ਕੰਧ ਢਹਿਣ ਨਾਲ 21 ਮੌਤਾਂ

1275

ਮੁੰਬਈ ’ਚ ਇੱਕ ਹੋਰ ਕੰਧ ਢਹਿਣ ਨਾਲ ਇੱਕ ਹੋਰ ਵੱਡਾ ਹਾਦਸਾ ਵਾਪਰ ਗਿਆ ਹੈ। ਮੀਂਹ ਕਾਰਨ ਮੁੰਬਈ ਦੇ ਮਲਾਡ ਇਲਾਕੇ ਵਿੱਚ ਸੋਮਵਾਰ ਦੇਰ ਰਾਤੀਂ ਇੱਕ ਕੰਧ ਢਹਿਣ ਨਾਲ 21 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈ ਹੋਰ ਵਿਅਕਤੀਆਂ ਦੇ ਮਲਬੇ ਹੇਠਾਂ ਦਬੇ ਹੋਣ ਦਾ ਖ਼ਦਸ਼ਾ ਹੈ। ਬਚਾਅ ਤੇ ਰਾਹਤ ਕਾਰਜ ਜੰਗੀ ਪੱਧਰ ਉੱਤੇ ਚੱਲ ਰਹੇ ਹਨ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਪੁਣੇ ’ਚ ਸਨਿੱਚਰਵਾਰ 29 ਜੂਨ ਨੂੰ ਦੀ ਸਵੇਰ ਨੂੰ ਵੀ ਇੱਕ ਵੱਡਾ ਹਾਦਸਾ ਵਾਪਰ ਗਿਆ ਸੀ, ਜਦੋਂ ਕੋਂਢਵਾ ਵਿਖੇ ਕੰਧ ਢੱਠਣ ਨਾਲ 15 ਵਿਅਕਤੀਆਂ ਦੀ ਮੌਤ ਹੋ ਗਈ ਸੀ। ਗ੍ਰੇਟਰ ਮੁੰਬਈ ਨਗਰ ਨਿਗਮ ਨੇ ਇਸ ਘਟਨਾ ਵਿੱਚ ਮੌਤਾਂ ਦੀ ਪੁਸ਼ਟੀ ਕੀਤੀ ਹੈ। ਉਸ ਮੁਤਾਬਕ ਕਰਾਰ ਪਿੰਡ ਵਿੱਚ ਇੱਕ ਢਲਾਣ ਵਰਗੇ ਪਹਾੜ ਉੱਤੇ ਬਣੀਆਂ ਕੁਝ ਅਸਥਾਈ ਝੁੱਗੀਆਂ ਉੱਤੇ ਕੰਧ ਢਹਿਣ ਨਾਲ 20 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਮਾਰੇ ਗਏ ਵਿਅਕਤੀਆਂ ਵਿੱਚ ਦੋ ਬੱਚੇ ਅਤੇ ਇੱਕ ਔਰਤ ਵੀ ਸ਼ਾਮਲ ਹਨ।
ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 5–5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਮੁੰਬਈ ’ਚ ਦੋ ਦਿਨਾਂ ਤੋਂ ਭਾਰੀ ਮੀਂ ਜਾਰੀ ਹੈ। ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਆਵਾਜਾਈ ਜਾਮ ਹੋ ਗਈ ਹੈ। ਰੇਲਾਂ ਦੀ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

Real Estate