ਲਾਹੌਰ ਏਅਰਪੋਰਟ ਤੇ ਫਾਈਰਿੰਗ, 2 ਦੀ ਮੌਤ

3901

ਪਾਕਿਸਤਾਨ ਦੇ ਲਾਹੌਰ ਸਥਿਤ ਏਲਾਮਾ ਇਕਬਾਲ ਇੰਟਰਨੈਸ਼ਨਲ ਏਅਰਪੋਰਟ ਉਤੇ ਅੱਜ ਬੁੱਧਵਾਰ ਨੂੰ ਇਕ ਬੰਦੂਕਧਾਰੀ ਨੇ ਅਚਾਨਕ ਫਾਈਰਿੰਗ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਖ਼ਬਰਾਂ ਅਨੁਸਾਰ ਸ਼ੱਕੀ ਵਿਅਕਤੀ ਨੇ ਏਅਰਪੋਰਟ ਲਾਊਜ਼ ਵਿਚ ਖੁੱਲ੍ਹੇਆਮ ਫਾਈਰਿੰਗ ਕੀਤੀ। ਉਸ ਨੂੰ ਬਾਅਦ ਵਿਚ ਅਥਾਰਿਟੀ ਵੱਲੋਂ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਪਿੱਛੇ ਵਿਅਕਤੀਗਤ ਰੰਜਿਸ਼ ਹੈ। ਹਵਾਈ ਅੱਡੇ ਉਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਪੁਲਿਸ ਅਤੇ ਰੇਂਜਰਜ਼ ਦੀ ਭਾਰੀ ਤੈਨਾਤੀ ਕਰ ਦਿੱਤੀ ਗਈ ਹੈ। ਹਵਾਈ ਅੱਡੇ ਉਤੇ ਪ੍ਰਵੇਸ਼ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Real Estate