ਬੇਅੰਤ ਸਿੰਘ ਦੀ ਯਾਦ ‘ਚ ਕੈਪਟਨ ਬਣਾਉਣਗੇ ਚੰਡੀਗੜ੍ਹ ਵਿੱਚ ਇੰਟਰਨੈਸ਼ਨਲ ਸੈਂਟਰ

1189

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਤੇ ਯੂ।ਟੀ। ਚੰਡੀਗੜ੍ਹ ਦੇ ਪ੍ਰਸ਼ਾਸਕ ਵੀ।ਪੀ। ਸਿੰਘ ਬਦਨੌਰ ਨਾਲ ਮਿਲ ਕੇ ਚੰਡੀਗੜ੍ਹ ਦੇ ਸੈਕਟਰ 42 ਸਥਿਤ ਬੇਅੰਤ ਸਿੰਘ ਯਾਦਗਾਰ ਅਤੇ ਚੰਡੀਗੜ੍ਹ ਸੈਂਟਰ ਆਫ਼ ਪਰਫਾਰਮਿੰਗ ਐਂਡ ਵਿਯੂਅਲ ਆਰਟਸ ਦੇ ਮੌਜੂਦਾ ਸਥਾਨ ਉੱਪਰ ਇੰਡੀਆ ਇੰਟਰਨੈਸ਼ਨਲ ਸੈਂਟਰ (ਆਈ।ਆਈ।ਸੀ।) ਸਥਾਪਤ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਪਰਿਵਾਰ ਨੂੰ ਇਸ ਪ੍ਰਸਤਾਵਿਤ ਸੈਂਟਰਾਂ ਬਾਰੇ ਕੋਈ ਵੀ ਇਤਰਾਜ਼ ਨਹੀਂ ਹੈ ਜੇ ਇਸ ਯਾਦਗਾਰ ਦੀ ਮਰਿਆਦਾ ਨੂੰ ਹਰ ਕੀਮਤ ’ਤੇ ਬਣਾਈ ਰੱਖਿਆ ਜਾਵੇ। ਇਹ ਪ੍ਰਸਤਾਵਿਤ ਸੈਂਟਰ ਦਿੱਲੀ ਦੇ ਆਈ।ਆਈ।ਸੀ। ਦੀ ਤਰਜ਼ ’ਤੇ ਵਿਕਸਿਤ ਕੀਤਾ ਜਾਵੇਗਾ। ਇਸ ਨੂੰ ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਦਾ ਨਾਮ ਦਿੱਤਾ ਜਾਵੇਗਾ। ਇਸ ਪ੍ਰੋਜੈਕਟ ਨੂੰ ਪੰਜਾਬ ਸਰਕਾਰ ਅਤੇ ਯੂ।ਟੀ। ਪ੍ਰਸ਼ਾਸਨ ਵੱਲੋਂ ਬਰਾਬਰ ਹਿੱਸੇ ਦੀ ਲਾਗਤ ਨਾਲ ਉਸਾਰਿਆ ਜਾਵੇਗਾ।ਇਹ ਫੈਸਲਾ ਬੇਅੰਤ ਸਿੰਘ ਯਾਦਗਾਰ ਸੁਸਾਇਟੀ ਅਤੇ ਚੰਡੀਗੜ ਸੈਂਟਰ ਫਾਰ ਪ੍ਰਫਾਰਮਿੰਗ ਐਂਡ ਵਿਯੂਅਲ ਆਰਟਸ ਦੀ ਮੀਟਿੰਗ ਦੌਰਾਨ ਲਿਆ ਗਿਆ ਜਿਸ ਵਿੱਚ ਪੰਜਾਬ ਅਤੇ ਚੰਡੀਗੜ ਦੇ ਹੋਰ ਨੁਮਾਇੰਦਿਆਂ ਦੇ ਨਾਲ ਰਾਜਪਾਲ ਅਤੇ ਮੁੱਖ ਮੰਤਰੀ ਵੀ ਸ਼ਾਮਲ ਹੋਏ। ਰਾਜਪਾਲ ਨੇ ਸੁਝਾਅ ਦਿੱਤਾ ਕਿ ਪ੍ਰਸਤਾਵਿਤ ਸੈਂਟਰ ਦੋਵਾਂ ਪੰਜਾਬ ਅਤੇ ਚੰਡੀਗੜ ਦੀ ਸਰਕਾਰ/ਪ੍ਰਸ਼ਾਸਨ ਤੋਂ ਆਜ਼ਾਦ ਹੋਵੇ। ਉਨਾਂ ਕਿਹਾ ਕਿ ਇਸ ਦੀ ਮੈਂਬਰਸ਼ਿਪ ਮੁਹਿੰਮ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ।
ਮੁੱਖ ਮੰਤਰੀ ਰਹਿੰਦਿਆਂ ਬੇਅੰਤ ਸਿੰਘ ਦੀ 1995 ਵਿੱਚ ਕਾਰ ਬੰਬ ਧਮਾਕੇ ਦੌਰਾਨ ਮੌਤ ਹੋ ਗਈ ਸੀ।

Real Estate