ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾਂ ਸ਼ਤਾਬਦੀ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਮਨਾਏ ਜਾਣ – ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਫੋਨ ਕਰਕੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਬਾਰੇ ਚਰਚਾ ਕੀਤੀ ਹੈ। ਮੁੱਖ ਮੰਤਰੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਭਰੋਸਾ ਦਿਵਾਇਆ ਕਿ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਾਰੇ ਸਮਾਗਮ ਸ਼੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਮਨਾਏ ਜਾਣਗੇ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਜਲਦੀ ਹੀ ਜਥੇਦਾਰ ਜੀ ਨਾਲ ਮੁਲਾਕਾਤ ਦੀ ਇੱਛਾ ਵੀ ਜਾਹਰ ਕੀਤੀ ਹੈ।

Real Estate