ਸਿੱਖ ਰੈਫਰੈਂਸ ਲਾਇਬਰੇਰੀ ਦਾ ਕੋਈ ਦਸਤਾਵੇਜ਼ ਸਰਕਾਰ ਕੋਲ ਨਹੀਂ – ਗ੍ਰਹਿ ਮੰਤਰਾਲਾ

814

BBC

ਭਾਰਤ ਦੇ ਗ੍ਰਹਿ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਆਪਰੇਸ਼ਨ ਬਲੂ ਸਟਾਰ ਮੌਕੇ ਸਿੱਖ ਰੈਫਰੈਂਸ ਲਾਇਬਰੇਰੀ ਦਾ ਫੌਜ, ਸੀਬੀਆਈ ਜਾਂ ਹੋਰ ਕਿਸੇ ਏਜੰਸੀ ਵਲੋਂ ਚੁੱਕਿਆ ਗਿਆ ਦਸਤਾਵੇਜ਼ ਹੁਣ ਭਾਰਤ ਸਰਕਾਰ ਕੋਲ ਬਕਾਇਆ ਨਹੀਂ ਹੈ।ਬੀਬੀਸੀ ਵਲੋਂ ਸੂਚਨਾ ਦੇ ਅਧਿਕਾਰ ਤਹਿਤ ਇਸ ਸਬੰਧੀ ਜਾਣਕਾਰੀ ਦੇ ਜਵਾਬ ਵਿਚ ਭਾਰਤ ਸਰਕਾਰ ਨੇ ਲਿਖਤੀ ਤੌਰ ਉੱਤੇ ਦਾਅਵਾ ਕੀਤਾ ਕਿ ਆਪਰੇਸ਼ਨ ਬਲੂ ਸਟਾਰ ਮੌਕੇ ਚੁੱਕੇ ਗਏ ਸਾਰੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਵਾਪਸ ਕਰ ਦਿੱਤੇ ਗਏ ਹਨ। ਗ੍ਰਹਿ ਮੰਤਰਾਲੇ ਨੇ ਇਹ ਵੀ ਦਾਅਵਾ ਕੀਤਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਇਸ ਬਾਬਤ ਕੋਈ ਚਿੱਠੀ ਜਾਂ ਪੱਤਰ ਮੰਤਰਾਲੇ ਨੂੰ ਨਹੀਂ ਮਿਲਿਆ ਹੈ, ਜਿਸ ਸਬੰਧੀ ਦਾਅਵਾ ਕੁਝ ਸਮਾਂ ਪਹਿਲਾਂ ਮੀਡੀਆ ਵਿਚ ਕੀਤਾ ਗਿਆ ਸੀ।ਗ੍ਰਹਿ ਮੰਤਰਾਲੇ ਨੇ ਮਿਤੀ 12 ਜੂਨ ਦੀ ਆਪਣੀ ਚਿੱਠੀ ਰਾਹੀਂ ਕਿਹਾ ਹੈ, “ਪਹਿਲਾਂ ਹੀ ਸਿੱਖ ਰੈਫਰੈਂਸ ਲਾਇਬਰੇਰੀ ਬਾਰੇ 53 ਕਿਤਾਬਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਕਰ ਦਿੱਤੀਆਂ ਗਈਆਂ ਹਨ।”
ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਉਹ ਸਾਲ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਹਰਿਮੰਦਰ ਸਾਹਿਬ ਦੀ ਲਾਇਬਰੇਰੀ ਤੋਂ ਗਾਇਬ ਕੀਤੇ ਗਏ ਇਤਿਹਾਸਕ ਦਸਤਾਵੇਜ਼ ਵਾਪਸ ਕੀਤੇ ਜਾਣ।ਪਰ ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਸ ਕੋਲ ਜਾਂ ਭਾਰਤੀ ਫ਼ੌਜ ਕੋਲ ਇਸ ਤਰੀਕੇ ਦੇ ਕੋਈ ਦਸਤਾਵੇਜ਼ ਨਹੀਂ ਹਨ। ਬੀਬੀਸੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਆਰਟੀਆਈ ਪਾ ਕੇ ਇਸ ਬਾਰੇ ਜਾਣਕਾਰੀ ਮੰਗੀ ਸੀ।ਗ੍ਰਹਿ ਮੰਤਰਾਲੇ ਨੇ ਬੀਬੀਸੀ ਨੂੰ ਲਿਖਿਆ, “ਇਸ ਤੋਂ ਇਲਾਵਾ ਨਾ ਤਾਂ ਫ਼ੌਜ ਤੇ ਨਾ ਕੇਂਦਰੀ ਜਾਂਚ ਬਿਉਰੋ (ਸੀਬੀਆਈ) ਕੋਲ ਕੋਈ ਦਸਤਾਵੇਜ਼ ਜਾਂ ਕਿਤਾਬ ਨਹੀਂ ਹੈ।”

ਇਸ ਸਾਲ ਮਾਰਚ ਮਹੀਨੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਹਰਿਮੰਦਰ ਸਾਹਿਬ ਦੀ ਸਿੱਖ ਰੈਫਰੈਂਸ ਲਾਇਬਰੇਰੀ ਤੋਂ ਗਾਇਬ ਕੀਤੇ ਗਏ ਇਤਿਹਾਸਕ ਦਸਤਾਵੇਜ਼ ਤੁਰੰਤ ਵਾਪਸ ਕਰਨ ਦੀ ਮੰਗ ਕੀਤੀ ਸੀ।ਉਨ੍ਹਾਂ ਛੇਤੀ ਤੋਂ ਛੇਤੀ ਇਸ ਮੁੱਦੇ ਨੂੰ ਹੱਲ ਕਰਨ ਲਈ ਗ੍ਰਹਿ ਮੰਤਰੀ ਰਾਜਨਾਥ ਦੇ ਦਖ਼ਲ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਹ ਸਿੱਖ ਭਾਈਚਾਰੇ ਦਾ ਲੰਬੇ ਸਮੇਂ ਤੋਂ ਲਟਕਦਾ ਆ ਰਿਹਾ ਮਸਲਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਚਿੱਠੀ ਵਿੱਚ ਲਿਖਿਆ ਸੀ ਕਿ ਜੂਨ 1984 ਵਿੱਚ ਸੁਰੱਖਿਆ ਬਲਾਂ ਨੇ ਸਿੱਖ ਧਰਮ ਦੇ ਬਹੁਤ ਸਾਰੀ ਕੀਮਤੀ ਤੇ ਇਤਿਹਾਸਕ ਦਸਤਾਵੇਜ਼ ਚੁੱਕੇ ਗਏ ਸਨ ਜਿਸ ਦਾ ਹਾਲੇ ਤੱਕ ਕੋਈ ਰਿਕਾਰਡ ਪੇਸ਼ ਨਹੀਂ ਕੀਤਾ ਗਿਆ।ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਸੀ ਕਿ ਯੂਕੇ ਤੋਂ ਸਿੱਖ ਸੰਗਠਨ ਦੀ ਕੋਆਰਡੀਨੇਸ਼ਨ ਕਮੇਟੀ ਦੇ ਨੁਮਾਇੰਦਿਆਂ ਦੇ ਵਫ਼ਦ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ।ਇਸ ਦੌਰਾਨ ਭਾਰਤ ਤੇ ਯੂਕੇ ਵਿੱਚ ਸਿੱਖ ਭਾਈਚਾਰੇ ਦੇ ਸੰਬੰਧਾਂ ਬਾਰੇ ਕੁਝ ਮੁੱਦਿਆਂ ‘ਤੇ ਵਿਚਾਰ ਕੀਤਾ ਗਿਆ, ਜਿਨ੍ਹਾਂ ਵਿੱਚ ਹਰਿਮੰਦਰ ਸਾਹਿਬ ਤੋਂ ਹਾਸਿਲ ਦਸਤਾਵੇਜ਼ਾਂ ਦਾ ਵਿਸ਼ਾ ਵੀ ਸ਼ਾਮਲ ਸੀ।ਬੀਬੀਸੀ ਪੱਤਰਕਾਰ ਨੇ ਗ੍ਰਹਿ ਮੰਤਰਾਲੇ ਤੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਇਸ ਚਿੱਠੀ ਉੱਪਰ ਕੀਤੀ ਕਾਰਵਾਈ ਬਾਰੇ ਵੀ ਸਵਾਲ ਕੀਤਾ ਸੀ ਪਰ ਮੰਤਰਾਲੇ ਨੇ ਦਾਅਵਾ ਕੀਤਾ ਕਿ ਉਸ ਕੋਲ ਕੋਈ ਚਿੱਠੀ ਜਾਂ ਬੇਨਤੀ ਨਹੀਂ ਪੁੱਜੀ ਹੈ।

Real Estate