ਦਫ਼ਤਰੀ ਸਮੇਂ ਦੌਰਾਨ ਮੋਬਾਇਲ ਤੇ ਟਾਈਮ-ਪਾਸ ਕਰਨ ਵਾਲਿਆਂ ਦੀ ਆਵੇਗੀ ਸ਼ਾਮਤ

1223

ਮਾਨਸਾ ਦੇ ਸੀਨੀਅਰ ਪੁਲਿਸ ਕਪਤਾਨ ਨੇ ਹੁਣ ਪੁਲਿਸ ਮਹਿਕਮੇ ਵਿੱਚ ਮੋਬਾਈਲ ਫ਼ੋਨਾਂ ਦੀ ਜ਼ਿਆਦਾ ਵਰਤੋਂ ‘ਤੇ ਰੋਕ ਲਗਾਉਣ ਦੀ ਤਿਆਰੀ ਕਰ ਲਈ ਹੈ। ਹੁਣ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵਲੋਂ ਮੋਬਾਈਲ ਦੀ ਵਰਤੋਂ ‘ਤੇ ਰੋਕ ਦੇ ਹੁਕਮ ਜਾਰੀ ਹੋਏ ਹਨ। ਮਾਨਸਾ ਦੇ ਸੀਨੀਅਰ ਪੁਲਿਸ ਕਪਤਾਨ ਨੇ ਇਹ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਕੋਈ ਵੀ ਕਰਮਚਾਰੀ ਅਤੇ ਅਧਿਕਾਰੀ ਆਪਣੀ ਡਿਊਟੀ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਅਤੇ ਦਫ਼ਤਰੀ ਟਾਈਮ ਤੱਕ ਆਪਣੇ ਮੋਬਾਈਲ ਫ਼ੋਨ ‘ਤੇ ਇੰਟਰਨੈੱਟ ,ਵੱਟਸਐਪ ,ਯੂ -ਟਿਊਬ ਅਤੇ ਗੇਮਾਂ ਆਦਿ ਦੀ ਗੈਰ ਜ਼ਰੁਰੀ ਵਰਤੋਂ ਨਹੀਂ ਕਰਨਗੇ। ਜੇਕਰ ਕੋਈ ਵੀ ਅਧਿਕਾਰੀ ਮੋਬਾਈਲ ਵਰਤਦਾ ਹੈ ਜਾਂ ਖਾਸ ਕਰਕੇ ਸੋਸ਼ਲ ਮੀਡੀਆ ਜਾਂ ਫੇਸਬੁੱਕ ਆਦਿ ਚਲਾਉਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।

Real Estate