ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

1509

ਉੱਤਰ ਪ੍ਰਦੇਸ਼ ਦੇ ਸੋਨਭੱਦਰ ‘ਚ ਹੋਈ ਗੋਲੀਬਾਰੀ ਦੇ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸਵੇਰੇ ਪੀੜਤਾਂ ਨੂੰ ਮਿਲਣ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਾਫ਼ਲਾ ਨਰਾਇਣਪੁਰ ਚੌਂਕੀ ਦੇ ਕੋਲ ਰੋਕ ਲਿਆ ਗਿਆ। ਇਸ ਦੌਰਾਨ ਪ੍ਰਸ਼ਾਸਨ ਨੇ ਇਲਾਕੇ ਵਿੱਚ ਧਾਰਾ 144 ਲਗਾ ਦਿੱਤੀ ਹੈ ਅਤੇ ਮੁੱਖ ਮੰਤਰੀ ਯੋਗੀ ਅਦਿਤਨਾਥ ਨੇ ਘਟਨਾ ਦੀ ਪੂਰੀ ਰਿਪੋਰਟ ਮੰਗੀ ਹੈ।
ਪ੍ਰਿਅੰਕਾ ਗਾਂਧੀ ਗੋਲੀਬਾਰੀ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ਰਸਤੇ ‘ਚ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।ਜਦ ਉਹ ਧਰਨੇ ‘ਤੇ ਬੈਠ ਗਈ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ।
ਉੱਤਰ ਪ੍ਰਦੇਸ਼ ਦੇ ਸੋਨਭੱਦਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਬੀਤੇ ਦਿਨੀਂ ਦੋ ਪੱਖਾਂ ‘ਚ ਗੋਲੀਬਾਰੀ ਹੋਈ ਸੀ। ਇਸ ਲੜਾਈ ‘ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ਸਨ।

Real Estate