ਦਿੱਲੀ ‘ਚ ਸਿੱਖ ਪਿਉ-ਪੁੱਤ ਨਾਲ ਕੁੱਟਮਾਰ ਕਰਨ ਵਾਲੇ ਦੋ ਪੁਲਸੀਏ ਬਰਖ਼ਾਸਤ

1008

ਬੀਤੇ ਦਿਨੀਂ ਦਿੱਲੀ ‘ਚ ਇੱਕ ਸਿੱਖ ਪਿਉ-ਪੁੱਤ ਨਾਲ ਦਿੱਲੀ ਪੁਲੀਸ ਵੱਲੋਂ ਕੀਤੇ ਤਸ਼ੱਦਦ ਦੇ ਮਾਮਲੇ ‘ਚ ਦੋ ਪੁਲਿਸ ਕਰਮੀਆਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਕਾਂਸਟੇਬਲ ਪੁਸ਼ਪਿੰਦਰ ਸ਼ੇਖਾਵਤ ਅਤੇ ਕਾਂਸਟੇਬਲ ਸੱਤਿਆ ਪ੍ਰਕਾਸ਼ ਨੇ ਸਿੱਖ ਪਿਉ-ਪੁੱਤ ‘ਤੇ ਤਸ਼ੱਦਦ ਢਾਹਿਆ ਸੀ ਜਿਸ ‘ਤੇ ਕੀਤੀ ਜਾਂਚ ‘ਚ ਉਕਤ ਪੁਲਸੀਏ ਦੋਸ਼ੀ ਪਾਏ ਗਏ ਤੇ ਉਨ੍ਹਾਂ ਨੂੰ ਡਿਊਟੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੋਹਾਂ ਨੂੰ 16 ਜੂਨ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।
ਸਿੱਖ ਜਥੇਬੰਦੀਆਂ ਨੇ ਇਸ ਘਟਨਾ ਤੋਂ ਬਾਅਦ ਇੱਕ-ਮੁੱਠ ਹੋ ਕੇ ਇਸਦਾ ਵਿਰੋਧ ਕੀਤਾ ਸੀ।

Real Estate