ਦੋ ਨੌਜਵਾਨਾਂ ਨੇ ਇਕੱਠੇ ਦਾਣਾ ਮੰਡੀ ‘ਚ ਲਿਆ ਫਾਹਾ

1322

ਹਲਕਾ ਮਹਿਲ ਕਲਾਂ ਦੇ ਪਿੰਡ ਬੀਹਲਾ ਵਿਖੇ ਦੋ ਨੌਜਵਾਨਾਂ ਵੱਲੋਂ ਪਿੰਡ ਦੀ ਅਨਾਜ ਮੰਡੀ ‘ਚ ਲੱਗੇ ਦਰਖ਼ਤ ਨਾਲ ਰੱਸਾ ਪਾ ਕੇ ਫਾਹਾ ਲੈ ਕੇ ਖ਼ੁਦਕਸ਼ੀ ਕਰ ਲਈ ਹੈ। ਘਟਨਾ ਸਥਾਨ ‘ਤੇ ਮੌਜੂਦ ਪੁਲਿਸ ਥਾਣਾ ਟੱਲੇਵਾਲ ਦੇ ਮੁੱਖ ਅਫ਼ਸਰ ਜਸਵੀਰ ਸਿੰਘ ਬੁੱਟਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰਕੀਰਤ ਸਿੰਘ (25) ਪੁੱਤਰ ਬਲਦੇਵ ਸਿੰਘ ਵਾਸੀ ਬੀਹਲਾ ‘ਤੇ ਜਸਵਿੰਦਰ ਸਿੰਘ ਉਰਫ ਜੱਸੂ (20) ਪੁੱਤਰ ਭੁਪਿੰਦਰ ਸਿੰਘ ਉਰਫ ਭੋਲਾ ਵਾਸੀ ਬੀਹਲਾ ਜੋਂ ਕਿ ਨਸ਼ਾ ਕਰਨ ਦੇ ਆਦੀ ਸਨ। ਮੌਕੇ ਹਾਜਰ ਲੋਕਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨੌਜਵਾਨਾਂ ਵੱਲੋਂ ਫਾਹਾ ਲੈਣ ਥਾਂ ਤੋਂ ਕੁਝ ਕੁ ਦੂਰੀ ਤੋਂ ਮ੍ਰਿਤਕ ਨੌਜਵਾਨਾਂ ਦੇ ਖੜੇ ਕੀਤੇ ਮੋਟਰਸਾਈਕਲ ਨਜਦੀਕ ਸਰਾਬ ਦੀ ਬੋਤਲ, ਸੀਖਾ ਵਾਲੀ ਡੱਬੀ ਆਦਿ ਸਮਾਨ ਵੀ ਮਿਲਿਆ ਹੈ। ਪੁਲਿਸ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀਆ ਲਾਸਾ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾ ਦੇ ਬਿਆਨ ਦਰਜ਼ ਕਰਨ ਤੋਂ ਬਾਅਦ ਕਾਰਵਾਈ ਸੁ਼ਰੂ ਕਰ ਦਿੱਤੀ ਹੈ।

Real Estate