ਉਨਾਵ ਗੈਂਗਰੇਪ ਮਾਮਲੇ ਦੀ ਪੀੜਤ ਲੜਕੀ ਸੜਕ ਹਾਦਸੇ ‘ਚ ਗੰਭੀਰ ਜ਼ਖ਼ਮੀ, 2 ਦੀ ਮੌਤ

ਉਨਾਵ ਬਲਾਤਕਾਰ ਮਾਮਲੇ ਦੀ ਪੀੜਤਾ ਉੱਤਰ ਪ੍ਰਦੇਸ਼ ਦੇ ਰਾਏ ਬਰੇਲੀ ‘ਚ ਹੋਏ ਇਕ ਸੜਕ ਹਾਦਸੇ ‘ਚ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ ਹੈ। ਹਾਦਸੇ ‘ਚ ਉਸ ਦੀ ਚਾਚੀ ਅਤੇ ਮਾਸੀ ਦੀ ਮੌਤ ਹੋ ਗਈ। ਜ਼ਖ਼ਮੀ ਵਕੀਲ ਅਤੇ ਬਲਾਤਕਾਰ ਪੀੜਤਾ ਨੂੰ ਲਖਨਊ ਦੇ ਟਰਾਮਾ ਸੈਂਟਰ ‘ਚ ਦਾਖ਼ਲ ਕਰਵਾਇਆ ਗਿਆ ਹੈ। ਉਨਾਵ ਪੁਲਿਸ ਮੁਤਾਬਕ ਇਹ ਹਾਦਸਾ ਰਾਏਬਰੇਲੀ ਦੇ ਗੁਰਬਖ਼ਸ਼ਗੰਜ ਥਾਣਾ ਖੇਤਰ ‘ਚ ਹੋਇਆ ਹੈ।
ਪੀੜਤਾ ਦੇ ਚਾਚਾ ਜੇਲ ‘ਚ ਬੰਦ ਹਨ ਉਹ ਆਪਣੇ ਚਾਚੇ ਨੂੰ ਮਿਲਣ ਲਈ ਆਪਣੀ ਮਾਂ, ਮਾਸੀ, ਚਾਚੀ ਅਤੇ ਵਕੀਲ ਰਾਏਬਰੇਲੀ ਜੇਲ ਜਾ ਰਹੇ ਸਨ। ਰਾਏਬਰੇਲੀ ਜ਼ਿਲ੍ਹੇ ਦੇ ਐਨਐਚ-32 ‘ਤੇ ਗੁਰਬਖ਼ਸ਼ ਥਾਣਾ ਇਕਾਲੇ ਦੇ ਅਟੋਰਾ ਪਿੰਡ ਨੇੜੇ ਕਾਰ ਅਤੇ ਟਰੱਕ ‘ਚ ਟੱਕਰ ਹੋ ਗਈ। ਬਲਾਤਕਾਰ ਪੀੜਤਾ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਉਪਲੱਬਧ ਕਰਵਾਈ ਗਈ ਸੀ। ਹਾਦਸੇ ਸਮੇਂ ਉਨ੍ਹਾਂ ਨਾਲ ਕੋਈ ਸੁਰੱਖਿਆ ਮੁਲਾਜ਼ਮ ਮੌਜੂਦ ਨਹੀਂ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ ‘ਚ ਥਾਂ ਨਾ ਹੋਣ ਕਾਰਨ ਸੁਰੱਖਿਆ ਮੁਲਾਜ਼ਮ ਉਨ੍ਹਾਂ ਦੇ ਨਾਲ ਨਹੀਂ ਆਏ ਸਨ।
ਉਧਰ ਭਾਜਪਾ ਨਾਲ ਜੁੜਿਆ ਮਾਮਲਾ ਹੋਣ ਕਾਰਨ ਵਿਰੋਧੀ ਪਾਰਟੀਆਂ ਨੇ ਵੀ ਨਿਸ਼ਾਨਾ ਲਗਾਉਣੇ ਸ਼ੁਰੂ ਕਰ ਦਿਤੇ ਹਨ। ਸਮਾਜਵਾਦੀ ਪਾਰਟੀ ਦੇ ਆਗੂ ਉਦੈਵੀਰ ਅਤੇ ਸੁਨੀਲ ਸਾਜਨ ਗੰਭੀਰ ਜ਼ਖ਼ਮੀ ਪੀੜਤਾ ਨੂੰ ਮਿਲਣ ਹਸਪਤਾਲ ਪੁੱਜੇ। ਜ਼ਿਕਰਯੋਗ ਹੈ ਕਿ ਪੀੜਤ ਲੜਕੀ ਦਾ ਦੋਸ਼ ਸੀ ਕਿ ਉਸ ਨਾਲ 4 ਜੂਨ 2017 ਨੂੰ ਵਿਧਾਇਕ ਕੁਲਦੀਪ ਸਿੰਘ ਸੇਂਗਰ ਅਤੇ ਉਸ ਦੇ ਸਾਥੀਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ। ਪੀੜਤਾ ਵਿਧਾਇਕ ਦੇ ਘਰ ਆਪਣੇ ਇਕ ਰਿਸ਼ਤੇਦਾਰ ਨਾਲ ਨੌਕਰੀ ਮੰਗਣ ਗਈ ਸੀ। ਜਦ ਉਸ ਨੇ ਵਿਰੋਧ ਕੀਤਾ ਤਾਂ ਵਿਧਾਇਕ ਨੇ ਪਰਵਾਰ ਵਾਲਿਆਂ ਨੂੰ ਮਾਰਨ ਦੀ ਧਮਕੀ ਦਿਤੀ। ਜਦ ਉਹ ਥਾਣੇ ਗਈ ਤਾਂ ਐਫਆਈਆਰ ਨਹੀਂ ਲਿਖੀ। ਇਸ ਤੋਂ ਬਾਅਦ ਤਹਿਰੀਰ ਬਦਲ ਦਿਤੀ ਗਈ। ਜਦੋ ਮੁੱਖ ਮੰਤਰੀ ਨੂੰ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਇਨਸਾਫ਼ ਦਾ ਭਰੋਸਾ ਦਿਵਾਇਆ ਸੀ। ਉਸ ਤੋਂ ਬਾਅਦ ਕੁਲਦੀਪ ਸੇਂਗਰ ਵਿਰੁਧ ਮਾਮਲਾ ਦਰਜ ਕੀਤਾ ਗਿਆ ਸੀ। ਸਰਕਾਰ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਬਾਰੇ ਵੀ ਕਿਹਾ ਸੀ।
ਕੁਲਦੀਪ ਸੇਂਗਰ ਬਾਂਗਰਮਊ ਤੋਂ ਭਾਜਪਾ ਦੇ ਵਿਧਾਇਕ ਹਨ।

Real Estate