ਪ੍ਰਿਅੰਕਾ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣਾਉਣ ਦੇ ਹੱਕ ‘ਚ ਆਏ ਕੈਪਟਨ

861

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪ੍ਰਿਅੰਕਾ ਗਾਂਧੀ ਵਾਡਰਾ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਬਿਲਕੁਲ ਯੋਗ ਤੇ ਹੱਕਦਾਰ ਹਨ। ਪਾਰਟੀ ਦੇ ਜਨਰਲ ਸੱਕਤਰ ਉੱਤੇ ਪੂਰਨ ਵਿਸ਼ਵਾਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਚੁਣੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਹਰ ਪਾਸਿਓਂ ਸਮਰੱਥਨ ਮਿਲੇਗਾ।ਉਨ੍ਹਾਂ ਕਿਹਾ ਕਿ ਪਾਰਟੀ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈਣ ਲਈ ਪ੍ਰਿਅੰਕਾ ਬਿਲਕੁਲ ਸਹੀ ਪਸੰਦ ਹੋਵੇਗਾ। ਪਰ ਇਹ ਪੂਰੀ ਤਰ੍ਹਾਂ ਨਾਲ ਕਾਂਗਰਸ ਵਰਕਿੰਗ ਕਮੇਟੀ ਸੀਡਬਲਿਊਸੀ ‘ਤੇ ਨਿਰਭਰ ਕਰਦਾ ਹੈ। ਸੀਡਬਲਿਊਸੀ ਹੀ ਇਸ ਮਾਮਲੇ ‘ਤੇ ਫ਼ੈਸਲਾ ਲੈਣ ਲਈ ਅਧਿਕਾਰਤ ਹੈ। ਹਾਲਾਂਕਿ, ਉਨ੍ਹਾਂ ਨੇ ਰਾਹੁਲ ਗਾਂਧੀ ਦੇ ਪ੍ਰਧਾਨਗੀ ਛੱਡਣ ‘ਤੇ ਦੁੱਖ ਜ਼ਾਹਰ ਕੀਤਾ ਸੀ। ਮੁੱਖ ਮੰਤਰੀ ਨੇ ਪਹਿਲਾਂ ਵੀ ਇਸ ਅਹੁਦੇ ਲਈ ਕਿਸੇ ਨੌਜਵਾਨ ਨੇਤਾ ਦੀ ਚੋਣ ਕਰਨ ਦੀ ਵਕਾਲਤ ਕੀਤੀ ਸੀ।

Real Estate