ਅਟਾਰੀ ਬਾਰਡਰ ’ਤੇ ਹੋਵੇਗਾ ਕੌਮਾਂਤਰੀ ਨਗਰ ਕੀਰਤਨ ਦਾ ਸੁਆਗਤ

3433

ਦੁਨੀਆ ਦਾ ਪਹਿਲਾ ਕੌਮਾਂਤਰੀ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਰਵਾਨਾ ਹੋ ਕੇ ਅਟਾਰੀ ਬਾਰਡਰ ਰਾਹੀਂ ਭਾਰਤ ਪੁੱਜੇਗਾ। ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ ਤੋਂ ਰਵਾਨਾ ਹੋ ਗਿਆ ਹੈ ਤੇ ਇਸ ਦੇ ਬਾਅਦ ਦੁਪਹਿਰ ਭਾਰਤ ਦੇ ਅਟਾਰੀ ਬਾਰਡਰ ਉੱਤੇ ਪੁੱਜਣ ਦੀ ਆਸ ਹੈ।ਨਨਕਾਣਾ ਸਾਹਿਬ ਤੋਂ ਰਵਾਨਾ ਹੋਏ ਨਗਰ ਕੀਰਤਨ ਨਾਲ ਫ਼ੌਜ ਤੇ ਹੋਰ ਸੁਰੱਖਿਆ ਬਲਾਂ ਦੇ ਵਾਹਨ ਵੀ ਨਾਲੋ–ਨਾਲ ਚੱਲ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੱਦਾ ਭੇਜਿਆ ਸੀ ਪਰ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਉਹ ਪੁੱਜ ਨਹੀਂ ਰਹੇ।ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਤੋਂ ਆ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਸਰਹੱਦ ਤੇ ਵੱਡੀ ਪੱਧਰ ਤੇ ਸਿੱਖ ਸੰਗਤਾਂ ਸਮੇਤ ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਓਮ ਪ੍ਰਕਾਸ਼ ਸੋਨੀ, ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਕਾਂਗਰਸੀ ਤੇ ਅਕਾਲੀ ਆਗੂ ਸਵਾਗਤ ਕਰਨ ਲਈ ਪਹੁੰਚੇ ਹਨ । ਅਟਾਰੀ ਸਰਹੱਦ ਤੇ ਨਗਰ ਕੀਰਤਨ ਦੇ ਸਵਾਗਤ ਲਈ ਰੈਡ ਕਾਰਪੇਟ ਵਿਛਾਇਆ ਗਿਆ ਹੈ।

Real Estate