ਹੁਣ 6 ਅਗਸਤ ਤੋਂ ਅਯੁੱਧਿਆ ਮਾਮਲੇ ’ਤੇ ਹੋਵੇਗੀ ਰੋਜ਼ਾਨਾ ਸੁਣਵਾਈ

1040

ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨੀ ਝਗੜੇ ਸਬੰਧੀ ਵਿਚੋਲਗੀ ਪ੍ਰਕਿਰਿਆ ਨਾਕਾਮ ਰਹਿਣ ਤੋਂ ਬਾਅਦ ਸੁਪਰੀਮ ਕੋਰਟ ਨੇ ਹੁਣ ਕਿਹਾ ਹੈ ਕਿ ਮਾਮਲੇ ਦੀ ਸੁਣਵਾਈ 6 ਅਗਸਤ ਤੋਂ ਰੋਜ਼ਾਨਾ ਤੌਰ ’ਤੇ ਆਰੰਭ ਦਿੱਤੀ ਜਾਵੇਗੀ। ਅਦਾਲਤ ਨੇ ਇਸ ਮਾਮਲੇ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਲਈ ਇਕ ਪੈਨਲ ਦਾ ਗਠਨ ਕੀਤਾ ਸੀ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਪੰਜ ਜੱਜਾਂ ’ਤੇ ਅਧਾਰਿਤ ਸੁਪਰੀਮ ਕੋਰਟ ਦੇ ਬੈਂਚ ਨੇ ਤਿੰਨ ਮੈਂਬਰੀ ਪੈਨਲ ਦੀ ਰਿਪੋਰਟ ਦਾ ਨੋਟਿਸ ਲੈਂਦਿਆਂ ਕਿਹਾ ਹੈ ਕਿ ਵਿਚੋਲਗੀ ਤੇ ਆਪਸੀ ਸਹਿਮਤੀ ਨਾਲ ਮਸਲੇ ਦਾ ਹੱਲ ਨਹੀਂ ਨਿਕਲਿਆ। ਇਸ ਪੈਨਲ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਐਫਐਮਆਈ ਕਲੀਫੁੱਲਾ ਕਰ ਰਹੇ ਸਨ। ਜਸਟਿਸ ਗੋਗੋਈ ਦੇ ਨਾਲ ਬੈਂਚ ਵਿਚ ਜਸਟਿਸ ਐੱਸ।ਏ। ਬੋਬੜੇ, ਡੀਵਾਈ ਚੰਦਰਚੂੜ, ਅਸ਼ੋਕ ਭੂਸ਼ਨ ਤੇ ਐੱਸ।ਏ। ਨਜ਼ੀਰ ਸ਼ਾਮਲ ਸਨ। ਸੁਪਰੀਮ ਕੋਰਟ ਨੇ ਸਬੰਧਤ ਧਿਰਾਂ ਤੇ ਰਜਿਸਟਰੀ ਦਫ਼ਤਰ ਨੂੰ ਵੀ ਕੇਸ ਨਾਲ ਸਬੰਧਤ ਸਾਰੀ ਸਮੱਗਰੀ ਤਿਆਰ ਰੱਖਣ ਲਈ ਕਿਹਾ ਹੈ ਤਾਂ ਕਿ ਰੋਜ਼ਾਨਾ ਸੁਣਵਾਈ ਸੰਭਵ ਹੋ ਸਕੇ। ਪੈਨਲ ਨੇ ਵੀਰਵਾਰ ਨੂੰ ਆਪਣੀ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਸੀ ਤੇ ਕਿਹਾ ਸੀ ਕਿ ਹਿੰਦੂ ਤੇ ਮੁਸਲਿਮ ਧਿਰਾਂ ਇਸ ਗੁੰਝਲਦਾਰ ਮਾਮਲੇ ਦਾ ਕੋਈ ਵੀ ਹੱਲ ਨਹੀਂ ਕੱਢ ਸਕੀਆਂ। ਮੁਸਲਿਮ ਧਿਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਾਜੀਵ ਧਵਨ ਵੱਲੋਂ ਉਠਾਏ ਕੁਝ ਨੁਕਤਿਆਂ ਨੂੰ ਅਦਾਲਤ ਨੇ ਖ਼ਾਰਜ ਕਰ ਦਿੱਤਾ ਤੇ ਕਿਹਾ ਕਿ ‘ਅਦਾਲਤ ਨੂੰ ਕੀ ਕਰਨਾ ਚਾਹੀਦਾ ਹੈ, ਯਾਦ ਕਰਵਾਉਣ ਦੀ ਲੋੜ ਨਹੀਂ’। ਜੱਜਾਂ ਨੇ ਕਿਹਾ ਕਿ ਉਹ ਸਾਰੇ ਪੱਖਾਂ ਦਾ ਧਿਆਨ ਰੱਖਣਗੇ।

Real Estate