ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ‘ਚੋਂ ਧਾਰਾ 370 ਨੂੰ ਹਟਾਉਣ ਦੇ ਫ਼ੈਸਲੇ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ, ”ਜੰਮੂ-ਕਸ਼ਮੀਰ ‘ਤੇ ਅਸੀਂ ਸਰਕਾਰ ਦੇ ਫ਼ੈਸਲੇ ਦੇ ਨਾਲ ਹਾਂ। ਸਾਨੂੰ ਉਮੀਦ ਹੈ ਕਿ ਇਸ ਨਾਲ ਸੂਬੇ ‘ਚ ਸ਼ਾਂਤੀ ਅਤੇ ਤਰੱਕੀ ਹੋਵੇਗੀ।” ਬਹੁਜਨ ਸਮਾਜ ਪਾਰਟੀ (ਬੀਐਸਪੀ) ਨੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਹੈ। ਰਾਜ ਸਭਾ ਵਿੱਚ ਪਾਰਟੀ ਨੇਤਾ ਸਤੀਸ਼ ਚੰਦਰ ਮਿਸ਼ਰ ਨੇ ਜੰਮੂ ਕਸ਼ਮੀਰ ਦੇ ਮੁੱਦੇ ‘ਤੇ ਮੌਜੂਦਾ ਸਰਕਾਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਪਾਰਟੀ ਨੇਤਾ ਸਤੀਸ਼ ਚੰਦਰ ਮਿਸ਼ਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੈ। ਉਹ ਚਾਹੁੰਦੇ ਹਨ ਕਿ ਇਸ ਬਿੱਲ ਨੂੰ ਜਲਦੀ ਤੋਂ ਜਲਦੀ ਪਾਸ ਕੀਤਾ ਜਾਵੇ।
We support the govt on its decisions on J & K. We hope this will bring peace and development in the state.
— Arvind Kejriwal (@ArvindKejriwal) August 5, 2019